Acts 5:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਰੂਸ਼ਲਮ ਦੇ ਨੇੜੇ ਦੇ ਸ਼ਹਿਰਾਂ ਦੇ ਬਹੁਤ ਸਾਰੇ ਲੋਕ ਇਕੱਠੇ ਹੋ ਕੇ ਆਪਣੇ ਰੋਗੀਆਂ ਅਤੇ ਅਸ਼ੁੱਧ ਆਤਮਾਵਾਂ ਨਾਲ ਪੀੜਤਾਂ ਨੂੰ ਲਿਆਉਂਦੇ ਅਤੇ ਸਾਰੇ ਚੰਗੇ ਕੀਤੇ ਜਾਂਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਵੀ ਯੇਰੂਸ਼ਲੇਮ ਦੇ ਆਸ-ਪਾਸ ਦੇ ਨਗਰਾਂ ਤੋਂ ਇਕੱਠੀ ਹੋ ਕੇ ਆਉਂਦੀ, ਅਤੇ ਆਪਣੇ ਬਿਮਾਰ ਲੋਕਾਂ ਨੂੰ ਲਿਆਉਂਦੇ ਅਤੇ ਜਿਹੜੇ ਦੁਸ਼ਟ ਆਤਮਾਵਾਂ ਦੇ ਸਤਾਏ ਹੋਏ ਸਨ, ਅਤੇ ਉਹ ਸਾਰੇ ਚੰਗੇ ਹੋ ਕੇ ਜਾਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰੂਸ਼ਲਮ ਦੇ ਆਲੇ ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਲੋਕ ਰੋਗੀਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਭਰਿਸ਼ਟ ਆਤਮਿਆਂ ਦੇ ਦੁਖਾਏ ਹੋਏ ਸਨ ਲਿਆ ਕੇ ਇਕੱਠੇ ਹੋਏ ਅਤੇ ਓਹ ਸਭ ਚੰਗੇ ਕੀਤੇ ਗਏ।।
Punjabi ERV
ਲੋਕਾਂ ਦੀ ਭੀਡ਼ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉਥੇ ਠੀਕ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یرُوشلِیم دے آلے دوالے دیاں نگراں توں وی بڑا مُلکھ اکٹّھا ہویا تے اوہ اپنیاں روگِیاں نُوں تے اوہناں نُوں جیہڑے پلِیت رُوحاں توں اَوکھے سن لیاؤندے رہے تے اوہناں وِچوں اِک اِک چَنگا ہوگیا۔
Punjabi Standard Bible (Punjabi Standard Bible) 2023
ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਤੋਂ ਵੀ ਬਹੁਤ ਸਾਰੇ ਲੋਕ ਬਿਮਾਰਾਂ ਅਤੇ ਭ੍ਰਿਸ਼ਟ ਆਤਮਾਵਾਂ ਦੇ ਸਤਾਏ ਹੋਇਆਂ ਨੂੰ ਲਿਆ ਕੇ ਇਕੱਠੇ ਹੁੰਦੇ ਸਨ ਅਤੇ ਉਹ ਸਭ ਚੰਗੇ ਕੀਤੇ ਜਾਂਦੇ ਸਨ।