Acts 5:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇਹ ਸੁਣਿਆ ਅਤੇ ਸਵੇਰ ਹੁੰਦੇ ਹੀ ਉਹ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਦੋਂ ਮਹਾਂ-ਪੁਰੋਹਿਤ ਅਤੇ ਉਸ ਦੇ ਸਾਥੀ ਆਏ ਤਾਂ ਉਹਨਾਂ ਨੇ ਸਭਾ ਭਾਵ ਇਸਰਾਏਲ ਦੇ ਸਾਰੇ ਬਜ਼ੁਰਗ ਆਗੂਆਂ ਨੂੰ ਸੱਦਿਆ ਅਤੇ ਹਵਾਲਾਤ ਵਿੱਚ ਹੁਕਮ ਭੇਜਿਆ ਕਿ ਰਸੂਲਾਂ ਨੂੰ ਲਿਆਇਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵੇਰ ਵੇਲੇ ਉਹ ਹੈਕਲ ਦੇ ਵਿਹੜੇ ਵਿੱਚ ਗਏ, ਜਿਵੇਂ ਕਿ ਉਹਨਾਂ ਨੂੰ ਕਿਹਾ ਗਿਆ ਸੀ, ਅਤੇ ਉਨ੍ਹਾਂ ਨੇ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। ਜਦੋਂ ਮਹਾਂ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਪਹੁੰਚੇ, ਤਾਂ ਮਹਾਂਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਉਹਨਾਂ ਨੂੰ ਰਸੂਲਾਂ ਲਈ ਜੇਲ੍ਹ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਹ ਸੁਣ ਕੇ ਓਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਾਂ ਸਰਦਾਰ ਜਾਜਕ ਅਰ ਉਹ ਦੇ ਨਾਲ ਦੇ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚ ਕਹਾ ਭੇਜਿਆ ਭਈ ਓਹਨਾਂ ਨੂੰ ਲੈ ਆਉਣ
Punjabi ERV
ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ایہہ سُن کے اوہ سویرے ہیکل وِچ گئے۔ تے سکھالن لگّے۔ جدوں سردار کاہِن اپنے جوٹی داراں دے نال آیا۔ اوہناں صدرِ مجلس نُوں تے بنی اِسرائیل دے بزُرگاں نُوں جمع کِیتا تے قیدخانے وِچ اکھوا گھلّیا پئی اوہناں نُوں لے آؤن۔
Punjabi Standard Bible (Punjabi Standard Bible) 2023
ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ। ਮਹਾਂਯਾਜਕ ਅਤੇ ਉਸ ਦੇ ਨਾਲ ਦਿਆਂ ਨੇ ਆ ਕੇ ਮਹਾਂਸਭਾ ਅਤੇ ਇਸਰਾਏਲ ਦੇ ਸਭ ਬਜ਼ੁਰਗਾਂ ਨੂੰ ਇਕੱਠੇ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਰਸੂਲਾਂ ਨੂੰ ਲਿਆਉਣ ਲਈ ਸੁਨੇਹਾ ਭੇਜਿਆ।