Acts 5:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਕਿਸੇ ਨੇ ਆ ਕੇ ਉਹਨਾਂ ਨੂੰ ਸਮਾਚਾਰ ਦਿੱਤਾ, “ਜਿਹਨਾਂ ਆਦਮੀਆਂ ਨੂੰ ਤੁਸੀਂ ਹਵਾਲਾਤ ਵਿੱਚ ਬੰਦ ਕੀਤਾ ਸੀ, ਉਹ ਹੈਕਲ ਵਿੱਚ ਖੜ੍ਹੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, “ਕਿ ਵੇਖੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਜੇਲ੍ਹ ਵਿੱਚ ਪਾ ਦਿੱਤਾ ਸੀ ਉਹ ਹੈਕਲ ਦੇ ਵਿਹੜੇ ਵਿੱਚ ਖੜੇ ਹੋ ਕੇ ਲੋਕਾਂ ਨੂੰ ਸਿੱਖਿਆ ਦੇ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਿਨੇ ਆਣ ਕੇ ਉਨ੍ਹਾਂ ਨੂੰ ਖਬਰ ਦਿੱਤੀ ਕਿ ਵੇਖੋ ਜਿਨ੍ਹਾਂ ਮਨੁੱਖਾਂ ਨੂੰ ਤੁਸਾਂ ਬੰਦੀਖ਼ਾਨੇ ਵਿੱਚ ਪਾ ਦਿੱਤਾ ਸੀ ਓਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਕਰਦੇ ਹਨ!
Punjabi ERV
ਤਦ ਇੱਕ ਹੋਰ ਆਦਮੀ ਆਇਆ ਅਤੇ ਉਸਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹਡ਼ੇ ‘ਚ ਖਡ਼ੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِسے آ کے اوہناں نُوں خبر دِتّی۔ پئی ویکھو اوہ بندے جِنہاں نُوں تُساں قیدخانے وِچ پا دِتّا۔ اوہ ہیکل وِچ کھلو کے لوکاں نُوں سکھالدے نیں۔
Punjabi Standard Bible (Punjabi Standard Bible) 2023
ਫਿਰ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖ਼ਾਨੇ ਵਿੱਚ ਪਾਇਆ ਸੀ ਉਹ ਹੈਕਲ ਵਿੱਚ ਖੜ੍ਹੇ ਹਨ ਅਤੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।