Acts 5:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਕਪਤਾਨ ਕੁਝ ਸੇਵਕਾਂ ਦੇ ਨਾਲ ਜਾ ਕੇ ਉਹਨਾਂ ਨੂੰ ਲੈ ਕੇ ਆਇਆ ਪਰ ਜ਼ਬਰਦਸਤੀ ਨਹੀਂ ਕਿਉਂਕਿ ਉਹ ਲੋਕਾਂ ਤੋਂ ਡਰਦੇ ਸਨ ਕਿ ਕਿਤੇ ਉਹਨਾਂ ਨੂੰ ਪਥਰਾਓ ਨਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਗਾਰਡਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ ਓਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ ਭਈ ਓਹ ਕਿਤੇ ਸਾਨੂੰ ਪਥਰਾਹ ਨਾ ਕਰਨ
Punjabi ERV
ਤੱਦ ਕਪਤਾਨ ਅਤੇ ਉਸਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀਡ਼ ਉਨ੍ਹਾਂ ਨੂੰ ਪੱਥਰ ਮਾਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سردار سپاہیاں سَنے گیا۔ تے اوہناں نُوں لے آیا۔ پر زبردستی نال نئیں کیوں جو اوہ لوکاں توں ڈر دے سن۔ کِتے اوہ سانُوں پتّھر نا مارن۔
Punjabi Standard Bible (Punjabi Standard Bible) 2023
ਤਦ ਹੈਕਲ ਦਾ ਸੁਰੱਖਿਆ ਅਧਿਕਾਰੀ ਸਿਪਾਹੀਆਂ ਨਾਲ ਜਾ ਕੇ ਉਨ੍ਹਾਂ ਨੂੰ ਲੈ ਆਇਆ, ਪਰ ਸਖ਼ਤੀ ਨਾਲ ਨਹੀਂ, ਕਿਉਂਕਿ ਉਹ ਲੋਕਾਂ ਤੋਂ ਡਰਦੇ ਸਨ ਕਿ ਕਿਤੇ ਲੋਕ ਉਨ੍ਹਾਂ ਨੂੰ ਪਥਰਾਓ ਨਾ ਕਰਨ