Acts 5:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕੀ ਅਸੀਂ ਤੁਹਾਨੂੰ ਸਖ਼ਤ ਮਨਾਹੀ ਨਹੀਂ ਕੀਤੀ ਸੀ ਕਿ ਇਸ ਨਾਮ ਦੀ ਸਿੱਖਿਆ ਨਾ ਦੇਣਾ? ਪਰ ਤੁਸੀਂ ਸਾਰਾ ਯਰੂਸ਼ਲਮ ਆਪਣੀ ਸਿੱਖਿਆ ਨਾਲ ਭਰ ਦਿੱਤਾ ਹੈ ਅਤੇ ਇਸ ਆਦਮੀ ਦਾ ਖ਼ੂਨ ਸਾਡੇ ਸਿਰ ਉੱਤੇ ਮੜ੍ਹਨਾ ਚਾਹੁੰਦੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਸੀਂ ਤਾਂ ਤੁਹਾਨੂੰ ਸਖ਼ਤ ਹੁਕਮ ਦਿੱਤੇ ਸਨ ਜੋ ਇਸ ਨਾਮ ਦੀ ਸਿੱਖਿਆ ਨਾ ਦੇਣਾ,” ਉਸ ਨੇ ਕਿਹਾ, “ਫਿਰ ਵੀ ਤੁਸੀਂ ਯੇਰੂਸ਼ਲੇਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਅਤੇ ਸਾਨੂੰ ਤੁਸੀਂ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ
Punjabi ERV
ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اساں تُہانوں تاکِید نال حُکم دِتّا سی پئی ایس ناں اُتّے نا سکھالو؟ تے تُساں یرُوشلِیم نُوں اپنی تعلِیم نال بھر دِتّا اے۔ تے ایس بندے دا خُون ساڈے اُتّے لیاؤنا چاہندے ہو۔
Punjabi Standard Bible (Punjabi Standard Bible) 2023
“ਕੀ ਅਸੀਂ ਤੁਹਾਨੂੰ ਸਖ਼ਤੀ ਨਾਲ ਹਿਦਾਇਤ ਨਹੀਂ ਕੀਤੀ ਸੀ ਕਿ ਇਸ ਨਾਮ ਦੇ ਵਿਖੇ ਉਪਦੇਸ਼ ਨਾ ਦੇਣਾ? ਪਰ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ ਹੈ ਅਤੇ ਇਸ ਮਨੁੱਖ ਦਾ ਲਹੂ ਸਾਡੇ ਜਿੰਮੇ ਲਾਉਣਾ ਚਾਹੁੰਦੇ ਹੋ।”