Acts 5:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੂੰ ਪਰਮੇਸ਼ਰ ਨੇ ਆਪਣੇ ਸੱਜੇ ਹੱਥ ਨਾਲ ਹਾਕਮ ਅਤੇ ਮੁਕਤੀਦਾਤਾ ਦਾ ਉੱਚਾ ਅਹੁਦਾ ਦਿੱਤਾ ਕਿ ਉਹ ਇਸਰਾਏਲ ਕੌਮ ਨੂੰ ਤੋਬਾ ਕਰਨ ਦਾ ਮੌਕਾ ਅਤੇ ਪਾਪਾਂ ਤੋਂ ਮਾਫ਼ੀ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੂੰ ਪਰਮੇਸ਼ਵਰ ਨੇ ਆਪਣੇ ਸੱਜੇ ਹੱਥ ਨਾਲ ਉੱਚਾ ਚੁੱਕ ਕੇ ਸਾਡਾ ਰਾਜਾ ਅਤੇ ਮੁਕਤੀਦਾਤਾ ਠਹਿਰਾਇਆ ਹੈ। ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ
Punjabi ERV
ਉਸਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے نُوں خُدا مالک تے نجات دین والا مُقرّر کر کے اپنے سَجّے ہتّھ نال اُچیاں کِیتا پئی اِسرائیل نُوں تَوبہ تے گُناہاں دی مُعافی بخشے۔
Punjabi Standard Bible (Punjabi Standard Bible) 2023
ਉਸੇ ਨੂੰ ਪਰਮੇਸ਼ਰ ਨੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾ ਕੇ ਆਪਣੇ ਸੱਜੇ ਹੱਥ ਉੱਚਾ ਕੀਤਾ ਕਿ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖਸ਼ੇ।