Acts 5:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਗਮਲੀਏਲ ਨਾਂ ਦਾ ਇੱਕ ਫ਼ਰੀਸੀ, ਜੋ ਵਿਵਸਥਾ ਦਾ ਸਿੱਖਿਅਕ ਸੀ ਅਤੇ ਸਾਰੇ ਲੋਕਾਂ ਵਿੱਚ ਉਸ ਦਾ ਆਦਰ ਸੀ, ਸਭਾ ਵਿੱਚ ਖੜ੍ਹਾ ਹੋਇਆ ਅਤੇ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਭੇਜਣ ਲਈ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਗਮਲੀਏਲ ਨਾਮ ਦਾ ਇੱਕ ਫ਼ਰੀਸੀ, ਜੋ ਬਿਵਸਥਾ ਦਾ ਸਿਖਾਉਣ ਵਾਲਾ ਸੀ, ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਗਮਲੀਏਲ ਨਾਮੇ ਇੱਕ ਫ਼ਰੀਸੀ ਨੇ ਜੋ ਸ਼ਰਾ ਦਾ ਪੜ੍ਹਾਉਣ ਵਾਲਾ ਸੀ ਅਤੇ ਸਭਨਾਂ ਲੋਕਾਂ ਵਿੱਚ ਪਤਵੰਤਾ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਭਈ ਇਨ੍ਹਾਂ ਮਨੁੱਖਾਂ ਨੂੰ ਰਤੀਕੁ ਬਾਹਰ ਕਰ ਦਿਓ
Punjabi ERV
ਸਭਾ ਵਿੱਚੋਂ ਇੱਕ ਫ਼ਰੀਸੀ ਉਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪਡ਼ਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد گملی ایل ناں دے اِک فریسی نے جیہڑا شریعت دا مُعلّم تے سبھناں لوکاں وِچ عِزّت والا سی۔ صدرِ مجلس وِچ کھلو کے حُکم دِتّا۔ پئی ایہناں بندیاں نُوں ذرا کُو باہر کر دئیو۔
Punjabi Standard Bible (Punjabi Standard Bible) 2023
ਪਰ ਗਮਲੀਏਲ ਨਾਮਕ ਇੱਕ ਫ਼ਰੀਸੀ ਨੇ ਜਿਹੜਾ ਬਿਵਸਥਾ ਦਾ ਸਿਖਾਉਣ ਵਾਲਾ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਲਿਜਾਣ ਦਾ ਹੁਕਮ ਦਿੱਤਾ।