Acts 5:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਜਨਗਣਨਾ ਦੇ ਦਿਨਾਂ ਵਿੱਚ ਗਲੀਲ ਨਿਵਾਸੀ ਯਹੂਦਾ ਉੱਠਿਆ ਅਤੇ ਆਪਣੇ ਅੰਦੋਲਨ ਰਾਹੀਂ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ । ਪਰ ਉਹ ਵੀ ਮਾਰਿਆ ਗਿਆ ਅਤੇ ਉਸ ਦੇ ਪਿੱਛੇ ਚੱਲਣ ਵਾਲੇ ਵੀ ਤਿੱਤਰ-ਬਿੱਤਰ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਿੱਛੋ ਮਰਦੁਮਸ਼ੁਮਾਰੀ ਦੇ ਦਿਨੀਂ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਰ ਜਿੰਨੇ ਉਹ ਨੂੰ ਮੰਨਦੇ ਸਨ ਸਭ ਛਿੰਨ ਭਿੰਨ ਹੋ ਗਏ
Punjabi ERV
ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸਨੂੰ ਮੰਨਦੇ ਸਨ ਸਭ ਇਧਰ-ਉਧਰ ਖਿਲ੍ਲਰ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے پِچّھوں مردم شُماری دے دِناں وِچ گلِیل دا یہُوداہ اُٹھیا تے لوکاں نُوں ورغلا کے اپنے مگر کھِچّ لیا۔ اوہ وی ہلاک ہویا تے جِنّے اوہنوں مَن دے سن سبھ کھِلّرپُلّڑ گئے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਆਪਣੇ ਪਿੱਛੇ ਲਾ ਲਿਆ। ਪਰ ਉਹ ਵੀ ਨਾਸ ਹੋ ਗਿਆ ਅਤੇ ਜਿੰਨੇ ਉਸ ਦੀ ਮੰਨਦੇ ਸਨ ਸਭ ਖਿੰਡ ਗਏ।