Acts 5:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇਸ ਮਾਮਲੇ ਵਿੱਚ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਹਨਾਂ ਆਦਮੀਆਂ ਤੋਂ ਦੂਰ ਹੀ ਰਹੋ ਅਤੇ ਇਹਨਾਂ ਨੂੰ ਛੱਡ ਦਿਓ । ਕਿਉਂਕਿ ਜੇਕਰ ਇਹ ਯੋਜਨਾ ਜਾਂ ਕੰਮ ਆਦਮੀਆਂ ਵੱਲੋਂ ਹੈ ਤਾਂ ਇਹ ਆਪ ਹੀ ਖ਼ਤਮ ਹੋ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਮੌਜੂਦਾ ਸਥਿਤੀ ਵਿੱਚ ਮੈਂ ਤੁਹਾਨੂੰ ਸਲਾਹ ਦਿੰਦਾ ਹਾਂ: “ਇਨ੍ਹਾਂ ਆਦਮੀਆਂ ਨੂੰ ਇਕੱਲੇ ਛੱਡ ਦੇਵੋ! ਉਨ੍ਹਾਂ ਨੂੰ ਜਾਣ ਦਿਓ! ਕਿਉਂਕਿ ਜੇ ਉਨ੍ਹਾਂ ਦਾ ਉਦੇਸ਼ ਜਾਂ ਕਿਰਿਆ ਮਨੁੱਖੀ ਮੂਲ ਅਧਾਰਿਤ ਹੈ, ਤਾਂ ਇਹ ਅਸਫ਼ਲ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਭਈ ਇਨ੍ਹਾਂ ਮਨੁੱਖਾਂ ਤੋਂ ਲਾਂਭੇ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਮੱਤ ਅਰ ਇਹ ਕੰਮ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਊ
Punjabi ERV
ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਇਹ ਅਸਫ਼ਲ ਹੋ ਜਾਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ہُن مَیں تُہانوں آکھنا آں۔ پئی ایہناں بندیاں توں ہٹے رہو۔ تے اوہناں نُوں جان دیو۔ کیوں جو جے ایہہ ہدایت تے ایہہ کمّ بندیاں ولّوں اے۔ تاں اوہ برباد کِیتا جائے گا۔
Punjabi Standard Bible (Punjabi Standard Bible) 2023
ਸੋ ਹੁਣ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਪਰੇ ਰਹੋ ਅਤੇ ਉਨ੍ਹਾਂ ਨੂੰ ਛੱਡ ਦਿਓ, ਕਿਉਂਕਿ ਜੇ ਇਹ ਯੋਜਨਾ ਜਾਂ ਕੰਮ ਮਨੁੱਖਾਂ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗਾ।