Acts 6:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਜਦੋਂ ਚੇਲਿਆਂ ਦੀ ਗਿਣਤੀ ਵੱਧ ਰਹੀ ਸੀ ਤਾਂ ਯੂਨਾਨੀ ਭਾਸ਼ਾ ਬੋਲਣ ਵਾਲਿਆਂ ਨੇ ਇਬਰਾਨੀ ਭਾਸ਼ਾ ਬੋਲਣ ਵਾਲਿਆਂ ਦੇ ਵਿਰੁੱਧ ਸ਼ਿਕਾਇਤ ਕੀਤੀ ਕਿ ਉਹਨਾਂ ਦੀਆਂ ਵਿਧਵਾਵਾਂ ਨਾਲ ਰੋਜ਼ਾਨਾ ਭੋਜਨ ਵੰਡਣ ਸਮੇਂ ਅਣਗਹਿਲੀ ਕੀਤੀ ਜਾਂਦੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ, ਤਾਂ ਯੂਨਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀ ਇਬਰਾਨੀ ਬੋਲਣ ਵਾਲੇ ਯਹੂਦੀ ਵਿਸ਼ਵਾਸੀਆਂ ਉੱਤੇ ਸ਼ਿਕਾਇਤ ਕਰਨ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੀ ਸੇਵਾ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਅਣਦੇਖਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਜਾਂ ਚੇਲੇ ਬਹੁਤ ਹੁੰਦੇ ਜਾਂਦੇ ਸਨ ਤਾਂ ਯੂਨਾਨੀ-ਯਹੂਦੀ ਇਬਰਾਨੀਆਂ ਉੱਤੇ ਬੁੜਬੁੜਾਉਣ ਲੱਗੇ ਕਿਉਂ ਜੋ ਦਿਨ ਦਿਨ ਦੀ ਟਹਿਲ ਵਿੱਚ ਉਨ੍ਹਾਂ ਦੀਆਂ ਵਿਧਵਾਂ ਦੀ ਸੁਧ ਨਹੀਂ ਲੈਂਦੇ ਸਨ
Punjabi ERV
ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِناں وِچ جد شاگِرد بُہت ہوندے جاندے سن۔ یُونان دے یہُودی عِبرانیاں دے نال کُڑکُڑان لگّے۔ کیوں جو روز دی خبر گِیری وِچ اوہناں دِیاں بیوہ عَورتاں دی پرواہ نئیں سی کِیتی جاندی۔
Punjabi Standard Bible (Punjabi Standard Bible) 2023
ਉਨ੍ਹਾਂ ਦਿਨਾਂ ਵਿੱਚ ਜਦੋਂ ਚੇਲਿਆਂ ਦੀ ਗਿਣਤੀ ਬਹੁਤ ਵਧਣ ਲੱਗੀ ਤਾਂ ਯੂਨਾਨੀ ਯਹੂਦੀਆਂ ਨੇ ਇਬਰਾਨੀ ਯਹੂਦੀਆਂ ਦੇ ਵਿਰੁੱਧ ਸ਼ਿਕਾਇਤ ਕੀਤੀ ਕਿ ਰੋਜ਼ਾਨਾ ਦੀ ਸੇਵਾ ਵਿੱਚ ਸਾਡੀਆਂ ਵਿਧਵਾਵਾਂ ਨੂੰ ਅਣਦੇਖਾ ਕੀਤਾ ਜਾਂਦਾ ਹੈ।