Acts 6:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਕੁਝ ਆਦਮੀਆਂ ਨੂੰ ਰਿਸ਼ਵਤ ਦਿੱਤੀ ਕਿ ਉਹ ਕਹਿਣ, “ਅਸੀਂ ਇਸ ਨੂੰ ਪਰਮੇਸ਼ਰ ਅਤੇ ਮੂਸਾ ਦੀ ਨਿੰਦਾ ਕਰਦੇ ਸੁਣਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, “ਕਿ ਅਸੀਂ ਇਹ ਨੂੰ ਮੋਸ਼ੇਹ ਅਤੇ ਪਰਮੇਸ਼ਵਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਨੇ ਮਨੁੱਖਾਂ ਨੂੰ ਗੱਠਿਆ ਜਿਹੜੇ ਬੋਲੇ ਭਈ ਅਸਾਂ ਇਹ ਨੂੰ ਮੂਸਾ ਦੇ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਦੇ ਸੁਣਿਆ
Punjabi ERV
ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾਡ਼ੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں بندیاں نُوں چُکیا۔ پئی آکھن۔ پئی اساں اوہنوں مُوسیٰ تے خُدا دی بابت کُفر دِیاں گلّاں آکھدیاں سُنیا اے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਲੋਕਾਂ ਨੂੰ ਇਹ ਕਹਿ ਕੇ ਉਕਸਾਇਆ ਕਿ ਅਸੀਂ ਇਸ ਨੂੰ ਮੂਸਾ ਅਤੇ ਪਰਮੇਸ਼ਰ ਦੇ ਵਿਰੁੱਧ ਨਿੰਦਾਜਨਕ ਗੱਲਾਂ ਕਹਿੰਦੇ ਸੁਣਿਆ ਹੈ।