Acts 6:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹਨਾਂ ਨੇ ਲੋਕਾਂ, ਬਜ਼ੁਰਗ ਆਗੂਆਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੂੰ ਭੜਕਾਇਆ । ਉਹ ਸਤੀਫ਼ਨੁਸ ਕੋਲ ਆਏ ਅਤੇ ਉਸ ਨੂੰ ਫੜ ਕੇ ਸਭਾ ਵਿੱਚ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਬਿਵਸਥਾ ਦੇ ਸਿਖਾਉਣ ਵਾਲੀਆਂ ਨੂੰ ਭੜਕਾਇਆ। ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂਸਭਾ ਵਿੱਚ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਗ੍ਰੰਥੀਆਂ ਨੂੰ ਉਭਾਰਿਆ ਅਰ ਉਸ ਉੱਤੇ ਚੜ੍ਹ ਆਏ ਅਤੇ ਫੜ ਕੇ ਮਹਾਂ ਸਭਾ ਵਿੱਚ ਲੈ ਗਏ
Punjabi ERV
ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ਡ਼ ਲਿਆ। ਉਹ ਉਸਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں لوکاں تے بزُرگاں تے فقِیہاں نُوں اُبھاریا۔ تے اوہدے اُتّے چڑھ آئے۔ تے اوہنوں پھڑ کے پنچایت وِچ لے گئے۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਲੋਕਾਂ ਅਤੇ ਬਜ਼ੁਰਗਾਂ ਅਤੇ ਸ਼ਾਸਤਰੀਆਂ ਨੂੰ ਭੜਕਾਇਆ। ਸੋ ਉਹ ਉਸ ਉੱਤੇ ਚੜ੍ਹ ਆਏ ਅਤੇ ਉਸ ਨੂੰ ਫੜ ਕੇ ਮਹਾਂਸਭਾ ਵਿੱਚ ਲੈ ਗਏ।