Acts 6:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਇਸ ਨੂੰ ਕਹਿੰਦੇ ਸੁਣਿਆ ਹੈ ਕਿ ਨਾਸਰਤ ਨਿਵਾਸੀ ਯਿਸੂ ਇਸ ਥਾਂ ਨੂੰ ਨਾਸ਼ ਕਰ ਦੇਵੇਗਾ ਅਤੇ ਮੂਸਾ ਦੁਆਰਾ ਦਿੱਤੀਆਂ ਰਵਾਇਤਾਂ ਨੂੰ ਬਦਲ ਦੇਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ ਹੈ ਕਿ ਯਿਸ਼ੂ ਨਾਸਰੀ ਇਸ ਜਗ੍ਹਾ ਨੂੰ ਨਸ਼ਟ ਕਰ ਦੇਵੇਗਾ ਅਤੇ ਮੋਸ਼ੇਹ ਨੇ ਜੋ ਸਾਨੂੰ ਰੀਤੀ ਰਿਵਾਜ਼ ਦਿੱਤੇ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤਾਂ ਉਹ ਨੂੰ ਇਹ ਆਖਦੇ ਸੁਣਿਆ ਹੈ ਭਈ ਇਹ ਯਿਸੂ ਨਾਸਰੀ ਇਸ ਅਸਥਾਨ ਨੂੰ ਢਾਹ ਦੇਊਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਸੌਂਪੀਆਂ ਉਨ੍ਹਾਂ ਨੂੰ ਬਦਲ ਦੇਊਗਾ
Punjabi ERV
ਅਸੀਂ ਇਸਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹਡ਼ੀਆਂ ਮੂਸਾ ਨੇ ਸਾਨੂੰ ਦਿੱਤੀਆਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اساں اوہنوں ایہہ آکھدیاں سُنیا اے پئی ایہہ ای یِسُوع ناصری ایس تھاں نُوں ڈھاوے گا۔ تے جیہڑیاں رِیتاں مُوسیٰ دے راہِیں سانُوں مِلیاں نیں بدل دیوے گا۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਇਸ ਨੂੰ ਇਹ ਕਹਿੰਦੇ ਸੁਣਿਆ ਹੈ ਕਿ ਇਹੋ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਸੁੱਟੇਗਾ ਅਤੇ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜੋ ਮੂਸਾ ਨੇ ਸਾਨੂੰ ਸੌਂਪੀਆਂ ਹਨ।”