Acts 6:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਬਾਰ੍ਹਾਂ ਰਸੂਲਾਂ ਨੇ ਵਿਸ਼ਵਾਸੀਆਂ ਦੀ ਸਾਰੀ ਸੰਗਤ ਨੂੰ ਸੱਦਿਆ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ਰ ਦੇ ਵਚਨ ਦੇ ਪ੍ਰਚਾਰ ਦੀ ਅਣਗਹਿਲੀ ਕਰ ਕੇ ਭੋਜਨ ਵਰਤਾਈਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਨ੍ਹਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, “ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ਵਰ ਦਾ ਬਚਨ ਸਿਖਾਉਣਾ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਬਾਰਾਂ ਨੇ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਟਹਿਲ ਕਰੀਏ
Punjabi ERV
ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇੱਕਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد باراں رسُولاں نیں شاگِرداں دی جماعت نُوں کول سَدّ کے آکھیا۔ ایہہ تے چَنگا نئیں پئی اسی خُدا دا کلام چھڈ کے کھان پِین دا بندوبست کرئیے۔
Punjabi Standard Bible (Punjabi Standard Bible) 2023
ਤਦ ਬਾਰ੍ਹਾਂ ਨੇ ਚੇਲਿਆਂ ਦੀ ਮੰਡਲੀ ਨੂੰ ਕੋਲ ਬੁਲਾ ਕੇ ਕਿਹਾ, “ਸਾਡੇ ਲਈ ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ਰ ਦੇ ਵਚਨ ਨੂੰ ਛੱਡ ਕੇ ਖੁਆਉਣ-ਪਿਆਉਣ ਦੀ ਸੇਵਾ ਕਰੀਏ।