Acts 6:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਹਨਾਂ ਨੇ ਸਤੀਫ਼ਨੁਸ ਨਾਂ ਦੇ ਇੱਕ ਆਦਮੀ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿੱਪੁਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਾਨਾਸ ਅਤੇ ਅੰਤਾਕਿਯਾ ਦੇ ਰਹਿਣ ਵਾਲੇ ਨਿਕਲਾਉਸ ਜੋ ਪਰਾਈ ਕੌਮ ਵਿੱਚੋਂ ਯਹੂਦੀ ਵਿਸ਼ਵਾਸ ਵਿੱਚ ਆਇਆ ਸੀ, ਨੂੰ ਚੁਣਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ। ਅਤੇ ਉਨ੍ਹਾਂ ਨੇ ਸਟੀਫਨ ਨੂੰ ਚੁਣਿਆ, ਉਹ ਆਦਮੀ ਜੋ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ; ਅਤੇ ਫਿਲਿਪ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਆ ਸ਼ਹਿਰ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿਪੁੱਸ ਅਰ ਪ੍ਰੋਖੋਰੁਸ ਅਤੇ ਨਿਕਾਨੋਰ ਅਤੇ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ
Punjabi ERV
ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹਡ਼ਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ایہہ گلّ ساری جماعت نُوں چنگی لگّی۔ تے اوہناں ستِفنُس کر کے اِک جَنے نُوں جیہڑا اِیمان تے پاک رُوح نال بھریا ہویا سی۔ تے فِلپُّس تے پرُخُرس تے نیکانور۔ تے تِیمون تے پرمناس۔ تے نیکُلاؤس انطاکی نُوں جیہڑا نواں یہُودی مُرید سی چُنیا۔
Punjabi Standard Bible (Punjabi Standard Bible) 2023
ਇਹ ਗੱਲ ਸਾਰੀ ਮੰਡਲੀ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮਕ ਇੱਕ ਵਿਅਕਤੀ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿੱਪੁਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਯਹੂਦੀ ਪੰਥ ਨੂੰ ਗ੍ਰਹਿਣ ਕਰਨ ਵਾਲੇ ਅੰਤਾਕਿਯਾ ਦੇ ਨਿਕਲਾਉਸ ਨੂੰ ਚੁਣ ਲਿਆ