Acts 6:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਪਰਮੇਸ਼ਰ ਦਾ ਵਚਨ ਫੈਲਦਾ ਗਿਆ । ਚੇਲਿਆਂ ਦੀ ਗਿਣਤੀ ਯਰੂਸ਼ਲਮ ਵਿੱਚ ਤੇਜ਼ੀ ਨਾਲ ਵੱਧਦੀ ਗਈ ਅਤੇ ਬਹੁਤ ਸਾਰੇ ਪੁਰੋਹਿਤਾਂ ਨੇ ਇਸ ਵਿਸ਼ਵਾਸ ਨੂੰ ਸਵੀਕਾਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰਾ ਪਰਮੇਸ਼ਵਰ ਦਾ ਬਚਨ ਫੈਲਦਾ ਗਿਆ। ਯੇਰੂਸ਼ਲੇਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਗਈ, ਅਤੇ ਵੱਡੀ ਗਿਣਤੀ ਵਿੱਚ ਯਹੂਦੀ ਜਾਜਕ ਨਿਹਚਾ ਵਿੱਚ ਆਗਿਆਕਾਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਰ ਯਰੂਸ਼ਲਮ ਦਾ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾਂਦੀ ਸੀ ਅਤੇ ਬਹੁਤ ਸਾਰੇ ਜਾਜਕ ਉਸ ਮੱਤ ਦੇ ਮੰਨਣ ਵਾਲੇ ਹੋ ਗਏ।।
Punjabi ERV
ਪਰਮੇਸ਼ੁਰ ਦਾ ਬਚਨ ਵਧ ਤੋਂ ਵਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵਧਦੀ ਗਫੀ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮਤ੍ਤ ਦੇ ਮੰਨਣ ਵਾਲੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دا کلام وَدھدا گیا۔ تے یرُوشلِیم وِچ شاگِرداں دی گنتری بُہت وَدّھ گئی۔ تے بتھیرے کاہِن ایس دِین وِچ آگئے۔
Punjabi Standard Bible (Punjabi Standard Bible) 2023
ਸੋ ਪਰਮੇਸ਼ਰ ਦਾ ਵਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਗਈ ਤੇ ਯਾਜਕਾਂ ਦਾ ਇੱਕ ਵੱਡਾ ਸਮੂਹ ਵੀ ਇਸ ਪੰਥ ਨੂੰ ਮੰਨਣ ਲੱਗਾ।