Acts 7:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯੂਸਫ਼ ਨੂੰ ਸਾਰੀਆਂ ਬਿਪਤਾਵਾਂ ਤੋਂ ਬਚਾਇਆ । ਪਰਮੇਸ਼ਰ ਨੇ ਉਸ ਨੂੰ ਮਿਸਰ ਦੇ ਰਾਜਾ ਫ਼ਿਰਾਊਨ ਦੇ ਸਾਹਮਣੇ ਕਿਰਪਾ ਅਤੇ ਬੁੱਧੀ ਦਿੱਤੀ ਅਤੇ ਫ਼ਿਰਾਊਨ ਨੇ ਉਸ ਨੂੰ ਸਾਰੇ ਮਿਸਰ ਦਾ ਅਤੇ ਆਪਣੇ ਘਰ ਦਾ ਅਧਿਕਾਰੀ ਨਿਯੁਕਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਨੇ ਉਸਨੂੰ ਉਸ ਦੀਆਂ ਸਾਰਿਆਂ ਮੁਸੀਬਤਾਂ ਤੋਂ ਬਚਾ ਲਿਆ। ਉਸਨੇ ਯੋਸੇਫ਼ ਨੂੰ ਬੁੱਧ ਦਿੱਤੀ ਅਤੇ ਉਸਨੂੰ ਮਿਸਰ ਦੇ ਰਾਜਾ ਫ਼ਿਰਓਨ ਦੀ ਸਦਭਾਵਨਾ ਪ੍ਰਾਪਤ ਕਰਨ ਦੇ ਯੋਗ ਬਣਾਇਆ। ਇਸ ਲਈ ਫ਼ਿਰ ਫ਼ਿਰਓਨ ਪਾਤਸ਼ਾਹ ਨੇ ਉਸਨੂੰ ਮਿਸਰ ਅਤੇ ਉਸਦੇ ਸਾਰੇ ਮਹਿਲ ਉੱਤੇ ਹਾਕਮ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਉਹ ਦੇ ਸਾਰੇ ਕਸ਼ਟਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਨੇ ਸਾਹਮਣੇ ਕਿਰਪਾ ਅਰ ਬੁੱਧ ਦਿੱਤੀ ਅਤੇ ਉਸ ਨੇ ਉਹ ਨੂੰ ਮਿਸਰ ਦਾ ਅਤੇ ਆਪਣੇ ਸਾਰੇ ਘਰ ਦਾ ਹਾਕਮ ਬਣਾਇਆ
Punjabi ERV
ਯੂਸੁਫ਼ ਨੂੰ ਉਥੇ ਬਡ਼ੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਾਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں اوہدیاں سارِیاں تنگِیاں توں چھڈایا۔ تے مِصر دے بادشاہ فِرعون دی نظر وِچ اوہنوں فضل تے دانائی دِتّی۔ تے اوس اوہنوں مِصر اُتّے تے اپنے سارے گھر اُتّے سردار مُقرّر کِیتا۔
Punjabi Standard Bible (Punjabi Standard Bible) 2023
ਅਤੇ ਉਸ ਦੇ ਸਾਰੇ ਕਸ਼ਟਾਂ ਤੋਂ ਉਸ ਨੂੰ ਛੁਡਾਇਆ। ਉਸ ਨੇ ਉਸ ਨੂੰ ਮਿਸਰ ਦੇ ਰਾਜੇ ਫ਼ਿਰਊਨ ਦੇ ਸਾਹਮਣੇ ਕਿਰਪਾ ਅਤੇ ਬੁੱਧ ਬਖਸ਼ੀ ਅਤੇ ਫ਼ਿਰਊਨ ਨੇ ਉਸ ਨੂੰ ਮਿਸਰ ਅਤੇ ਆਪਣੇ ਸਾਰੇ ਘਰਾਣੇ ਉੱਤੇ ਹਾਕਮ ਠਹਿਰਾਇਆ।