Acts 7:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸ਼ਕਮ ਵਿੱਚ ਲਿਆਂਦੇ ਗਏ ਅਤੇ ਉਸ ਕਬਰ ਵਿੱਚ ਰੱਖੇ ਗਏ ਜਿਸ ਨੂੰ ਅਬਰਾਹਾਮ ਨੇ ਪੈਸੇ ਦੇ ਕੇ ਸ਼ਕਮ ਨਿਵਾਸੀ ਹਮੋਰ ਦੀ ਸੰਤਾਨ ਤੋਂ ਮੁੱਲ ਲਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਵਾਪਸ ਸ਼ਕਮ ਵਿੱਚ ਲਿਆਂਦਾ ਗਿਆ ਅਤੇ ਉਸ ਕਬਰਸਤਾਨ ਵਿੱਚ ਦਫ਼ਨਾ ਦਿੱਤਾ ਗਿਆ ਜੋ ਅਬਰਾਹਾਮ ਨੇ ਸ਼ਕਮ ਵਿਖੇ ਹਮੋਰ ਦੇ ਪੁੱਤਰਾਂ ਤੋਂ ਇੱਕ ਤੈਅ ਰਕਮ ਤੇ ਖਰੀਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਸ਼ਕਮ ਵਿੱਚ ਪੁਚਾਏ ਗਏ ਅਰ ਉਸ ਕਬਰਸਥਾਨ ਵਿੱਚ ਦੱਬੇ ਗਏ ਜਿਹੜਾ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤ੍ਰਾਂ ਤੋਂ ਰੁਪਏ ਦੇ ਕੇ ਮੁੱਲ ਲਿਆ ਸੀ
Punjabi ERV
ਬਾਅਦ ਵਿੱਚ, ਉਨ੍ਹਾਂ ਦੇ ਸ਼ਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹਡ਼ੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ੍ਲ ਖਰੀਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں سِکم نُوں چُک کے لے گئے۔ تے اوس مقبرے وِچ دفنایا جیہڑا ابرہام نے ہمُور دے پُتراں کولوں سِکم وِچ رُپئے دے کے مُل لیا سی۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਦੇ ਮ੍ਰਿਤਕ ਸਰੀਰ ਸ਼ਕਮ ਵਿੱਚ ਲਿਆਂਦੇ ਗਏ ਤੇ ਉਸ ਕਬਰਸਤਾਨ ਵਿੱਚ ਰੱਖੇ ਗਏ ਜਿਸ ਨੂੰ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇ ਕੇ ਖਰੀਦਿਆ ਸੀ।