Acts 7:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਦੇ ਬਾਅਦ ਜਿਵੇਂ ਪਰਮੇਸ਼ਰ ਦੇ ਅਬਰਾਹਾਮ ਨਾਲ ਕੀਤੇ ਵਾਅਦੇ ਦੇ ਪੂਰਾ ਹੋਣ ਦਾ ਸਮਾਂ ਨੇੜੇ ਆਉਂਦਾ ਗਿਆ, ਮਿਸਰ ਵਿੱਚ ਸਾਡੇ ਲੋਕਾਂ ਦੀ ਗਿਣਤੀ ਵੀ ਵੱਧਦੀ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਪਰਮੇਸ਼ਵਰ ਦਾ ਅਬਰਾਹਾਮ ਨਾਲ ਕੀਤਾ ਆਪਣਾ ਵਾਇਦਾ ਪੂਰਾ ਕਰਨ ਦਾ ਸਮਾਂ ਨੇੜੇ ਆਇਆ, ਮਿਸਰ ਵਿੱਚ ਸਾਡੇ ਲੋਕਾਂ ਦੀ ਗਿਣਤੀ ਬਹੁਤ ਵਧ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਸ ਕਰਾਰ ਦਾ ਵੇਲਾ ਜਿਹ ਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਨੇਮ ਕੀਤਾ ਸੀ ਨੇੜੇ ਆਇਆ ਤਾਂ ਓਹ ਲੋਕ ਮਿਸਰ ਵਿੱਚ ਵਧਣ ਅਤੇ ਬਹੁਤ ਹੋਣ ਲੱਗੇ
Punjabi ERV
“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵਧ ਗਫੀ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇਡ਼ੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵਧ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں اوس وعدے دا ویلا جیہڑا خُدا ابرہام نال کِیتا سی نیڑے آیا۔ تاں اوہ لوک مِصر وِچ وَدھے تے گنتری وِچ بُہت ہوگئے۔
Punjabi Standard Bible (Punjabi Standard Bible) 2023
“ਪਰ ਜਿਵੇਂ ਜਿਵੇਂ ਉਸ ਵਾਇਦੇ ਦਾ ਸਮਾਂ ਨੇੜੇ ਆਉਂਦਾ ਗਿਆ ਜੋ ਪਰਮੇਸ਼ਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਮਿਸਰ ਵਿੱਚ ਉਨ੍ਹਾਂ ਲੋਕਾਂ ਦੀ ਗਿਣਤੀ ਵਧਦੀ ਗਈ।