Acts 7:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਸਾਡੀ ਕੌਮ ਨਾਲ ਧੋਖਾ ਕੀਤਾ ਅਤੇ ਸਾਡੇ ਪੁਰਖਿਆਂ ਉੱਤੇ ਅੱਤਿਆਚਾਰ ਕੀਤਾ ਕਿ ਉਹ ਆਪਣੇ ਨਵਜੰਮੇ ਬਾਲਕ ਬਾਹਰ ਰੱਖ ਦੇਣ ਕਿ ਉਹ ਜਿਊਂਦੇ ਨਾ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਸਾਡੀ ਕੌਮ ਨਾਲ ਚਤਰਾਈ ਕਰ ਕੇ ਸਾਡੇ ਪਿਉ ਦਾਦਿਆਂ ਨੂੰ ਤੰਗ ਕੀਤਾ ਭਈ ਓਹ ਆਪਣਿਆਂ ਬਾਲਕਾਂ ਨੂੰ ਬਾਹਰ ਸੁੱਟ ਦੇਣ ਕਿ ਜੀਉਂਦੇ ਨਾ ਰਹਿਣ
Punjabi ERV
ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪਿਉਵਾਂ ਤੇ ਜ਼ੁਲਮ ਕੀਤੇ। ਉਸਨੇ ਉਨ੍ਹਾਂ ਦੇ ਬਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ساڈی قوم نال چترائی کر کے ساڈے وڈّیاں نال بدسلوکی کِیتی۔ پئی اوہ اپنے بچّیاں نُوں ایس لئی باہر سُٹّن پئی اوہ جِیوندے نا رہن۔
Punjabi Standard Bible (Punjabi Standard Bible) 2023
ਉਸ ਨੇ ਸਾਡੀ ਕੌਮ ਨਾਲ ਚਲਾਕੀ ਕਰਕੇ ਸਾਡੇ ਪੁਰਖਿਆਂ ਉੱਤੇ ਅਜਿਹਾ ਅੱਤਿਆਚਾਰ ਕੀਤਾ ਕਿ ਉਨ੍ਹਾਂ ਨੂੰ ਆਪਣੇ ਨਵਜਾਤ ਬੱਚਿਆਂ ਨੂੰ ਬਾਹਰ ਸੁੱਟਣਾ ਪਿਆ ਤਾਂਕਿ ਉਹ ਜੀਉਂਦੇ ਨਾ ਰਹਿਣ।