Acts 7:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਦੋਂ ਉਹ ਘਰ ਤੋਂ ਬਾਹਰ ਕਰ ਦਿੱਤਾ ਗਿਆ ਤਾਂ ਫ਼ਿਰਾਊਨ ਦੀ ਪੁੱਤਰੀ ਨੇ ਉਸ ਨੂੰ ਗੋਦ ਲੈ ਲਿਆ ਅਤੇ ਆਪਣਾ ਪੁੱਤਰ ਕਰ ਕੇ ਉਸ ਦੀ ਪਾਲਣਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੋਸ਼ੇਹ ਨੂੰ ਉਸਦੇ ਘਰ ਤੋਂ ਬਾਹਰ ਰੱਖ ਦਿੱਤਾ ਗਿਆ ਸੀ, ਤਾਂ ਫ਼ਿਰਓਨ ਦੀ ਧੀ ਉਹ ਨੂੰ ਲੈ ਗਈ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਹ ਨੂੰ ਉਠਾ ਲਿਆ ਅਤੇ ਉਹ ਨੂੰ ਆਪਣਾ ਪੁੱਤ੍ਰ ਕਰਕੇ ਪਾਲਿਆ
Punjabi ERV
ਜਦੋਂ ਉਸਨੂੰ ਬਾਹਰ ਛੱਡ ਦਿੱਤਾ ਗਿਆ, ਤੂੰ ਫ਼ਿਰਊਨ ਦੀ ਧੀ ਨੇ ਉਸਨੂੰ ਗੋਦ ਲਿਆ ਅਤੇ ਉਸਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد باہر سُٹّیا گیا۔ تَد فِرعون دی دِھی اوہنوں چُک لیا۔ تے اپنا پُتر کر کے پالیا۔
Punjabi Standard Bible (Punjabi Standard Bible) 2023
ਅਤੇ ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ ਤਾਂ ਫ਼ਿਰਊਨ ਦੀ ਬੇਟੀ ਨੇ ਉਸ ਨੂੰ ਲਿਆ ਅਤੇ ਆਪਣਾ ਪੁੱਤਰ ਕਰਕੇ ਪਾਲਿਆ।