Acts 7:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮਿਸਰ ਦੇਸ਼ ਵਿੱਚੋਂ ਲਾਲ ਸਾਗਰ ਅਤੇ ਉਜਾੜ ਵਿੱਚ, ਚਾਲੀ ਸਾਲ ਤੱਕ ਚਿੰਨ੍ਹ ਅਤੇ ਚਮਤਕਾਰ ਦਿਖਾ ਕੇ ਉਹਨਾਂ ਨੂੰ ਕੱਢ ਲਿਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਨੇ ਉਨ੍ਹਾਂ ਨੂੰ ਮਿਸਰ ਦੇਸ਼ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਮਿਸਰ ਵਿੱਚ, ਲਾਲ ਸਾਗਰ ਵਿੱਚ ਅਤੇ ਚਾਲੀ ਸਾਲ ਜੰਗਲ ਵਿੱਚ ਅਚਰਜ਼ ਕੰਮ ਅਤੇ ਚਿੰਨ੍ਹ ਵਿਖੇ।
Punjabi Bible 2016 - ਪਵਿੱਤਰ ਬਾਈਬਲ O.V.
ਇਹੋ ਮਨੁੱਖ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਹਲੀਆਂ ਵਰਿਹਾਂ ਤੀਕੁਰ ਅਚੰਭੇ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲਿਆਇਆ
Punjabi ERV
ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕਢਿਆ ਸੀ। ਉਸਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾਡ਼ ਵਿੱਚ ਚਾਲ੍ਹੀ ਸਾਲ ਤੱਕ ਕੀਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ਼ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہو اوہناں نُوں کڈھ لیایا تے مِصر تے لال سمُندر وِچ تے بیابان وِچ چالی ورھے کراماتاں تے نشانِیاں وکھاؤندا رہیا۔
Punjabi Standard Bible (Punjabi Standard Bible) 2023
ਇਹੋ ਮਨੁੱਖ ਮਿਸਰ ਦੇਸ ਅਤੇ ਲਾਲ ਸਮੁੰਦਰ ਅਤੇ ਉਜਾੜ ਵਿੱਚ ਚਾਲ੍ਹੀਆਂ ਸਾਲਾਂ ਤੱਕ ਅਚਰਜ ਕੰਮ ਅਤੇ ਚਿੰਨ੍ਹ ਵਿਖਾ ਕੇ ਉਨ੍ਹਾਂ ਨੂੰ ਕੱਢ ਲਿਆਇਆ।