Acts 7:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰ ਸਾਡੇ ਪੁਰਖਿਆਂ ਨੇ ਮੂਸਾ ਨੂੰ ਮੰਨਣ ਤੋਂ ਇਨਕਾਰ ਕੀਤਾ, ਇਸ ਲਈ ਉਸ ਨੂੰ ਰੱਦ ਦਿੱਤਾ ਅਤੇ ਆਪਣਾ ਦਿਲ ਫਿਰ ਮਿਸਰ ਦੇ ਵੱਲ ਲਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ। ਸਗੋਂ, ਉਹ ਨੂੰ ਠੁਕਰਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਾਡੇ ਪਿਉ ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ
Punjabi ERV
“ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے تابعدار ہونا ساڈے پئیو دادے نئیں سن چاہندے۔ سگوں اوہنوں ہٹا دِتّا تے اپنے دِلاں وِچ مِصر نُوں مُڑ گئے۔
Punjabi Standard Bible (Punjabi Standard Bible) 2023
ਪਰ ਸਾਡੇ ਪੁਰਖਿਆਂ ਨੇ ਉਸ ਦੇ ਅਧੀਨ ਹੋਣਾ ਨਾ ਚਾਹਿਆ, ਸਗੋਂ ਉਸ ਨੂੰ ਠੁਕਰਾ ਕੇ ਆਪਣੇ ਦਿਲਾਂ ਨੂੰ ਮਿਸਰ ਵੱਲ ਫੇਰਿਆ।