Acts 7:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਕਸਦੀਆ ਦੇ ਦੇਸ਼ ਵਿੱਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ । ਅਬਰਾਹਾਮ ਦੇ ਪਿਤਾ ਦੀ ਮੌਤ ਦੇ ਬਾਅਦ ਪਰਮੇਸ਼ਰ ਉਸ ਨੂੰ ਇੱਥੇ ਲੈ ਆਏ, ਜਿੱਥੇ ਹੁਣ ਤੁਸੀਂ ਰਹਿ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸੋ ਅਬਰਾਹਾਮ ਕਸਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ। ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ, ਪਰਮੇਸ਼ਵਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਕਲਦੀਆਂ ਦੇ ਦੇਸ਼ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਓ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਐਸ ਦੇਸ ਵਿੱਚ ਵਸਾਇਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ
Punjabi ERV
ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਨੇਸ਼ੁਰ ਨੇ ਉਸਨੂੰ ਇਸ ਜਗ਼੍ਹਾ ਭੇਜਿਆ ਜਿਥੇ ਹੁਣ ਤੁਸੀਂ ਰਹਿੰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد کسدِیاں دے دیس وِچوں نِکل کے اوہ حاران وِچ جا وسّیا۔ تے اوہدے پئیو دے مرن پِچّھوں خُدا نے اوہنوں اوتھوں ٹور کے ایس دیس وِچ وسایا جِتّھے ہُن تُسی رہندے ہو۔
Punjabi Standard Bible (Punjabi Standard Bible) 2023
ਤਦ ਉਹ ਕਲਦੀਆਂ ਦੇ ਦੇਸ ਵਿੱਚੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ; ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਪਰਮੇਸ਼ਰ ਨੇ ਉਸ ਨੂੰ ਉੱਥੋਂ ਇਸ ਦੇਸ ਵਿੱਚ ਵਸਾ ਦਿੱਤਾ ਜਿਸ ਵਿੱਚ ਹੁਣ ਤੁਸੀਂ ਰਹਿੰਦੇ ਹੋ।