Acts 7:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਹਾਰੂਨ ਨੂੰ ਕਿਹਾ, ‘ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂਕਿ ਇਸ ਮੂਸਾ ਨਾਲ ਪਤਾ ਨਹੀਂ ਕੀ ਹੋਇਆ ਹੈ ਜੋ ਸਾਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ ਸੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਨ੍ਹਾਂ ਨੇ ਹਾਰੋਨ ਨੂੰ ਆਖਿਆ, ‘ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਉਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ!’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਹਾਰੂਨ ਨੂੰ ਆਖਿਆ ਭਈ ਸਾਡੇ ਲਈ ਠਾਕਰ ਬਣਾ ਜਿਹੜੇ ਸਾਡੇ ਅੱਗੇ ਅੱਗੇ ਚੱਲਣ ਕਿਉੰ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਭਈ ਉਹ ਨੂੰ ਕੀ ਹੋਇਆ
Punjabi ERV
ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਰੱਬ ਬਣਾ ਜੋ ਸਾਡੇ ਅੱਗੇ-ਅੱਗੇ ਚੱਲਕੇ ਸਾਨੂੰ ਰਾਹ ਦੱਸਣ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہارُون نُوں آکھن لگّے پئی ساڈے لئی اجیہے بُت بنا جیہڑے ساڈے اگّے اگّے ٹُرن۔ کیوں جو ایہہ مُوسیٰ جیہڑا مِصر دے دیس وِچوں سانُوں کڈھ لیا یا اسی نئیں جان دے پئی اوہنوں کِیہ ہویا۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਹਾਰੂਨ ਨੂੰ ਕਿਹਾ, ‘ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ-ਅੱਗੇ ਚੱਲਣ, ਕਿਉਂਕਿ ਅਸੀਂ ਨਹੀਂ ਜਾਣਦੇ ਕਿ ਇਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਉਸ ਦਾ ਕੀ ਬਣਿਆ’।