Acts 7:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਉਹਨਾਂ ਨੇ ਇੱਕ ਵੱਛੇ ਦੀ ਮੂਰਤੀ ਬਣਾਈ ਅਤੇ ਉਸ ਦੇ ਸਾਹਮਣੇ ਬਲੀਦਾਨ ਚੜ੍ਹਾਏ ਅਤੇ ਆਪਣੇ ਹੱਥਾਂ ਦੀ ਕਿਰਤ ਦੇ ਲਈ ਖ਼ੁਸ਼ੀ ਮਨਾਉਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਸਮਾਂ ਸੀ ਜਦੋਂ ਉਨ੍ਹਾਂ ਨੇ ਵੱਛੇ ਦੇ ਰੂਪ ਵਿੱਚ ਇੱਕ ਮੂਰਤੀ ਬਣਾਈ। ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤ ਨੂੰ ਬਲੀਦਾਨ ਚੜ੍ਹਾਇਆ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ
Punjabi ERV
ਤੱਦ ਲੋਕਾਂ ਨੇ ਇੱਕ ਵਛਡ਼ੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚਢ਼ਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬਡ਼ੇ ਖੁਸ਼ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ای دِناں اوہناں اِک وَچّھا بنایا۔ تے اوس بُت اگّے قُربانی لیائے تے اپنے ہتّھاں دے کمّاں اُتّے خُوشی کِیتی۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਦੀ ਮੂਰਤੀ ਦੇ ਸਾਹਮਣੇ ਬਲੀਦਾਨ ਚੜ੍ਹਾਇਆ ਅਤੇ ਆਪਣੇ ਹੱਥਾਂ ਦੇ ਉਸ ਕੰਮ 'ਤੇ ਅਨੰਦ ਮਨਾਇਆ।