Acts 7:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਨੇ ਵੀ ਉਹਨਾਂ ਤੋਂ ਮੂੰਹ ਮੋੜ ਲਿਆ ਅਤੇ ਉਹਨਾਂ ਨੂੰ ਅਕਾਸ਼ੀ ਤਾਰਿਆਂ ਨੂੰ ਪੂਜਣ ਲਈ ਛੱਡ ਦਿੱਤਾ, ਜਿਸ ਤਰ੍ਹਾਂ ਨਬੀਆਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਹੇ ਇਸਰਾਏਲੀਓ, ਕੀ ਤੁਸੀਂ ਉਜਾੜ ਵਿੱਚ ਚਾਲੀ ਸਾਲ ਤੱਕ ਮੈਨੂੰ ਬਲੀਦਾਨ ਅਤੇ ਚੜ੍ਹਾਵੇ ਚੜ੍ਹਾਏ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਸੂਰਜ, ਚੰਦ ਅਤੇ ਤਾਰਿਆਂ ਦੀ ਪੂਜਾ ਕਰਨ ਲਈ ਦੇ ਦਿੱਤਾ। ਜਿਵੇਂ ਕਿ ਇਹ ਨਬੀਆਂ ਦੀ ਪੋਥੀ ਵਿੱਚ ਲਿਖੀਆਂ ਗੱਲਾਂ ਨਾਲ ਮੇਲ ਖਾਧੀ ਹੈ: “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਉਨ੍ਹਾਂ ਤੋਂ ਫਿਰ ਗਿਆ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਕਿ ਅਕਾਸ਼ਦੀ ਸੈਨਾ ਨੂੰ ਪੂਜਣ ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, - ਹੇ ਇਸਰਾਏਲ ਦੇ ਘਰਾਣੇ, ਕੀ ਤੁਸਾਂ ਮੈਨੂੰ ਉਜਾੜ ਵਿੱਚ ਚਾਹਲੀ ਵਰਹੇ, ਪਸੂ ਭੇਟ ਅਤੇ ਬਲੀਦਾਨ ਚੜ੍ਹਾਏॽ
Punjabi ERV
ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾਡ਼ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد خُدا نے اوہناں توں مُنھ موڑیا تے اوہناں نُوں چھڈ دِتّا۔ پئی اسمان دی فَوج نُوں پُوجن جیویں نبیاں دی کتاب وِچ لِکھیا اے۔ پئی اے اِسرائیل دے گھرانے تُسی چالی ورھے تِیکر بیابان وِچ میرے اگّے ذِبح کِیتے ہوئے جنَوراں تے قُربانِیاں نُوں لیاندا؟
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਨੇ ਉਨ੍ਹਾਂ ਤੋਂ ਮੂੰਹ ਫੇਰ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਕਿ ਨਬੀਆਂ ਦੀ ਪੁਸਤਕ ਵਿੱਚ ਲਿਖਿਆ ਹੈ: ‘ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਚਾਲੀ ਸਾਲ ਉਜਾੜ ਵਿੱਚ ਪਸ਼ੂ ਬਲੀਆਂ ਅਤੇ ਬਲੀਦਾਨ ਮੈਨੂੰ ਹੀ ਚੜ੍ਹਾਏ?