Acts 7:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਤੰਬੂ ਨੂੰ ਸਾਡੇ ਪੁਰਖਿਆਂ ਨੇ ਆਪਣੇ ਪੁਰਖਿਆਂ ਤੋਂ ਪ੍ਰਾਪਤ ਕਰ ਕੇ, ਯਹੋਸ਼ੁਆ ਦੀ ਅਗਵਾਈ ਵਿੱਚ ਲਿਆਂਦਾ ਜਦੋਂ ਉਹਨਾਂ ਨੇ ਕੌਮਾਂ ਉੱਤੇ ਅਧਿਕਾਰ ਕੀਤਾ ਜਿਹਨਾਂ ਨੂੰ ਪਰਮੇਸ਼ਰ ਨੇ ਸਾਡੇ ਪੁਰਖਿਆਂ ਦੇ ਸਾਹਮਣਿਓਂ ਭਜਾ ਦਿੱਤਾ ਸੀ ਅਤੇ ਇਹ ਦਾਊਦ ਦੇ ਸਮੇਂ ਤੱਕ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਡੇਰਾ ਪ੍ਰਾਪਤ ਕਰਨ ਤੋਂ ਬਾਅਦ, ਸਾਡੇ ਪੂਰਵਜਾਂ ਤੋਂ ਲੈ ਕੇ ਯੇਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ। ਅਤੇ ਉਹ ਡੇਰਾ ਰਾਜਾ ਦਾਵੀਦ ਦੇ ਦਿਨਾਂ ਤੱਕ ਰਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੂੰ ਸਾਡੇ ਪਿਉ ਦਾਦੇ ਅਗਲਿਆਂ ਤੋਂ ਪਾ ਕੇ ਯਹੋਸ਼ੁਆ ਦੇ ਨਾਲ ਤਦ ਐੱਥੇ ਲਿਆਏ ਜਦ ਉਨ੍ਹਾਂ ਕੌਮਾਂ ਦੀ ਮਿਲਖ ਪਾਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਦੇ ਅੱਗਿਓ ਕੱਢ ਦਿੱਤਾ ਅਤੇ ਉਹ ਦਾਊਦ ਦੇ ਦਿਨਾਂ ਤੀਕ ਰਿਹਾ
Punjabi ERV
ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉਥੇ ਗਏ ਅਤੇ ਪਰਮੇਸ਼ੁਰ ਨੇ ਉਥੋਂ ਦੂਜੇ ਲੋਕਾਂ ਨੂੰ ਬਾਹਰ ਕਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے تنبُو نُوں ساڈیاں پئیو دادیاں اپنے وڈّیاں کولوں لے کے یشُوع دے نال لیاندا جیہڑے ویلے اوہناں قوماں دی ملکیّت اُتّے قبضہ کِیتا جِنہاں نُوں خُدا نے ساڈیاں پئیو دادیاں دے اگّوں کڈھ دِتّا۔ تے اوہ داؤد دے سَمے تِیکر رہیا۔
Punjabi Standard Bible (Punjabi Standard Bible) 2023
ਇਸੇ ਤੰਬੂ ਨੂੰ ਸਾਡੇ ਪੁਰਖੇ ਵਿਰਸੇ ਵਿੱਚ ਪ੍ਰਾਪਤ ਕਰਕੇ ਯਹੋਸ਼ੁਆ ਦੇ ਨਾਲ ਉਸ ਸਮੇਂ ਲਿਆਏ ਜਦੋਂ ਉਨ੍ਹਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ਰ ਨੇ ਸਾਡੇ ਪੁਰਖਿਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ ਅਤੇ ਇਹ ਦਾਊਦ ਦੇ ਸਮੇਂ ਤੱਕ ਰਿਹਾ।