Acts 7:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੇ ਪਰਮੇਸ਼ਰ ਨੇ ਉਸ ਨੂੰ ਕੋਈ ਵਿਰਾਸਤ ਨਾ ਦਿੱਤੀ ਇੱਥੋਂ ਤੱਕ ਕਿ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ । ਪਰ ਪਰਮੇਸ਼ਰ ਨੇ ਉਸ ਨਾਲ ਵਾਅਦਾ ਕੀਤਾ, ‘ਮੈਂ ਇਹ ਦੇਸ਼ ਤੈਨੂੰ ਦੇਵਾਂਗਾ ਅਤੇ ਤੇਰੇ ਬਾਅਦ ਤੇਰੇ ਵੰਸ ਦੇ ਅਧਿਕਾਰ ਵਿੱਚ ਕਰ ਦੇਵਾਂਗਾ ।’ ਭਾਵੇਂ ਉਸ ਸਮੇਂ ਅਬਰਾਹਾਮ ਦੀ ਕੋਈ ਸੰਤਾਨ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉਸਨੂੰ ਇੱਥੇ ਕੋਈ ਵਿਰਾਸਤ ਨਹੀਂ ਦਿੱਤੀ, ਇੱਥੋ ਤੱਕ ਉਸਦੇ ਪੈਰ ਰੱਖਣ ਦੇ ਲਈ ਕਾਫ਼ੀ ਜ਼ਮੀਨ ਵੀ ਨਹੀਂ ਸੀ। ਪਰ ਪਰਮੇਸ਼ਵਰ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਉਹ ਅਤੇ ਉਸ ਦੇ ਬਾਅਦ ਉਸਦੀ ਅੰਸ ਜ਼ਮੀਨ ਉੱਤੇ ਕਬਜ਼ਾ ਕਰੇਗੀ, ਹਾਲਾਂਕਿ ਉਸ ਸਮੇਂ ਅਬਰਾਹਾਮ ਕੋਲ ਕੋਈ ਔਲਾਦ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਵਿੱਚ ਕੁਝ ਅਧਿਕਾਰ ਸਗੋਂ ਪੈਰ ਰੱਖਣ ਦਾ ਥਾਂ ਵੀ ਨਾ ਦਿੱਤੀ ਪਰ ਉਸ ਨੇ ਕਰਾਰ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਹ ਦਾ ਬਾਲਕ ਅਜੇ ਹੈ ਨਹੀਂ ਸੀ
Punjabi ERV
ਪਰ ਪ੍ਰਭੂ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸਦੇ ਪੋਛੋਂ ਉਸਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸਦੇ ਘਰ ਕੋਈ ਬੱਚਾ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے وِچ کُجھ وِرثہ سگوں پَیر رکھن دا تھاں نا بخشیا۔ تے اوس وعدہ کِیتا۔ پئی وِرثہ لئی مَیں تینُوں تے تیرے پِچّھوں تیری اولاد نُوں ایہہ دیاں گا۔ بھانویں اوہدا اجے کوئی بچّہ نئیں سی۔
Punjabi Standard Bible (Punjabi Standard Bible) 2023
ਉਸ ਨੇ ਉਸ ਨੂੰ ਇਸ ਦੇਸ ਵਿੱਚ ਨਾ ਕੋਈ ਮਿਰਾਸ ਅਤੇ ਨਾ ਹੀ ਪੈਰ ਰੱਖਣ ਦੀ ਥਾਂ ਦਿੱਤੀ, ਪਰ ਇਹ ਵਾਇਦਾ ਕੀਤਾ ਕਿ ਮੈਂ ਇਹ ਦੇਸ ਤੈਨੂੰ ਅਤੇ ਤੇਰੇ ਤੋਂ ਬਾਅਦ ਤੇਰੀ ਅੰਸ ਨੂੰ ਮਲਕੀਅਤ ਦੇ ਤੌਰ 'ਤੇ ਦਿਆਂਗਾ, ਜਦਕਿ ਉਸ ਦੀ ਅਜੇ ਕੋਈ ਸੰਤਾਨ ਨਹੀਂ ਸੀ।