Acts 7:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਜ਼ਿੱਦੀ ਮਨਾਂ ਅਤੇ ਕੰਨਾਂ ਦੇ ਅਸੁੰਨਤ ਲੋਕੋ! ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ ਹੈ! ਜਿਸ ਤਰ੍ਹਾਂ ਦੇ ਤੁਹਾਡੇ ਪੁਰਖੇ ਸਨ, ਉਸੇ ਤਰ੍ਹਾਂ ਦੇ ਤੁਸੀਂ ਵੀ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਕਠੋਰ ਦਿਲ ਵਾਲੇ ਲੋਕੋ! ਤੁਸੀਂ ਜੋ ਪਰਮੇਸ਼ਵਰ ਦੇ ਸੰਦੇਸ਼ ਨੂੰ ਨਹੀਂ ਸੁਣਿਆ। ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ: ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਹਠੀ ਅਤੇ ਮਨ ਅਰ ਕੰਨ ਦੇ ਬੇ ਸੁੰਨਤੀ ਲੋਕੋ, ਤੁਸੀਂ ਸਦਾ ਪਵਿੱਤ੍ਰ ਆਤਮਾ ਦਾ ਸਾਹਮਣਾ ਕਰਦੇ ਹੋ! ਜਿਵੇਂ ਤੁਹਾਡੇ ਪਿਉ ਦਾਦਿਆਂ ਨੇ ਕੀਤਾ ਤਿਹਾ ਤੁਸੀਂ ਵੀ ਕਰਦੇ ਹੋ
Punjabi ERV
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਏਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਟਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے ہُوڑمت والیو جیہڑے دِل تے کنّ ولّوں سُنتی نئیں بَیٹھے۔ تُسی ہر ویلے پاک رُوح دا سامنا کر دے ہو جیویں تُہاڈے وڈّے کر دے سن۔ اوسے طرح تُسی کر دے ہو۔
Punjabi Standard Bible (Punjabi Standard Bible) 2023
“ਹੇ ਹਠੀਓ ਅਤੇ ਮਨ ਅਤੇ ਕੰਨਾਂ ਦੇ ਅਸੁੰਨਤੀਓ, ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਹੋ; ਤੁਸੀਂ ਵੀ ਆਪਣੇ ਪੁਰਖਿਆਂ ਵਰਗੇ ਹੋ।