Acts 7:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਹੜਾ ਨਬੀ ਸੀ ਜਿਸ ਨੂੰ ਤੁਹਾਡੇ ਪੁਰਖਿਆਂ ਨੇ ਨਹੀਂ ਸਤਾਇਆ? ਉਹਨਾਂ ਨੇ ਇੱਕ ਨੇਕ ਪੁਰਖ ਦੇ ਆਉਣ ਬਾਰੇ ਭਵਿੱਖਬਾਣੀ ਕਰਨ ਵਾਲਿਆਂ ਦਾ ਕਤਲ ਕੀਤਾ ਸੀ ਅਤੇ ਹੁਣ ਤੁਸੀਂ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ ਅਤੇ ਉਸ ਨੂੰ ਮਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦਾਸ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ। ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਨਬੀਆਂ ਵਿੱਚੋਂ ਕਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਹੀਂ ਸਤਾਇਆॽ ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਹ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ
Punjabi ERV
ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نبیاں وِچوں تُہاڈے وڈّیاں کِنوں نئیں ستایا؟ ہاں اوہناں اوہناں نُوں مار وی چھڈیا جِنہاں اوس راستباز دے آؤن دی خبر اگّوں دِتّی۔ اوہدے ہُن تُسی پھڑان والے تے قتل کرن والے وی بنے ہو۔
Punjabi Standard Bible (Punjabi Standard Bible) 2023
ਨਬੀਆਂ ਵਿੱਚੋਂ ਕਿਸ ਨੂੰ ਤੁਹਾਡੇ ਪੁਰਖਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਅਗੇਤੀ ਖ਼ਬਰ ਦੇਣ ਵਾਲਿਆਂ ਨੂੰ ਮਾਰ ਸੁੱਟਿਆ ਜਿਸ ਦੇ ਹੁਣ ਤੁਸੀਂ ਵਿਸ਼ਵਾਸਘਾਤੀ ਅਤੇ ਕਾਤਲ ਹੋਏ।