Acts 7:54 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹਨਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਹਨਾਂ ਦੇ ਦਿਲ ਗੁੱਸੇ ਨਾਲ ਭਰ ਗਏ ਅਤੇ ਉਹ ਸਤੀਫ਼ਨੁਸ ਉੱਤੇ ਦੰਦ ਪੀਹਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮਹਾਸਭਾ ਦੇ ਮੈਂਬਰਾਂ ਨੇ ਇਹ ਸੁਣਿਆ, ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉਹ ਉਸਦੇ ਵਿਰੁੱਧ ਆਪਣੇ ਦੰਦ ਪੀਹਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਸੁਣਦੇ ਹੀ ਓਹ ਮਨ ਵਿੱਚ ਸੜ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ
Punjabi ERV
ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬਡ਼ੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਰੀਚਣ ਲੱਗ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں سُندیاں ای اوہ دِلاں وِچ سڑ گئے تے اوہدے اُتّے کچیچیاں وَٹن لگّے۔
Punjabi Standard Bible (Punjabi Standard Bible) 2023
ਇਹ ਗੱਲਾਂ ਸੁਣਦੇ ਹੀ ਉਨ੍ਹਾਂ ਦੇ ਮਨ ਗੁੱਸੇ ਨਾਲ ਬਲ ਉੱਠੇ ਅਤੇ ਉਹ ਉਸ ਉੱਤੇ ਦੰਦ ਪੀਹਣ ਲੱਗੇ।