Acts 7:59 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਤੀਫ਼ਨੁਸ ਨੂੰ ਪਥਰਾਓ ਕਰਦੇ ਰਹੇ ਪਰ ਉਸ ਨੇ ਪ੍ਰਾਰਥਨਾ ਕੀਤੀ, “ਪ੍ਰਭੂ ਯਿਸੂ, ਮੇਰੀ ਆਤਮਾ ਨੂੰ ਸਵੀਕਾਰ ਕਰੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉਸਨੂੰ ਪੱਥਰ ਮਾਰ ਰਹੇ ਸਨ, ਸਟੀਫਨ ਨੇ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸ਼ੂ, ਮੇਰੀ ਆਤਮਾ ਨੂੰ ਆਪਣੇ ਕੋਲ ਲੈ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਇਸਤੀਫ਼ਾਨ ਨੂੰ ਪਥਰਾਹ ਕੀਤਾ ਜੋ ਬੇਨਤੀ ਕਰਦਾ ਅਤੇ ਇਹ ਆਖਦਾ ਸੀ ਕਿ ਹੇ ਪ੍ਰਭੁ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
Punjabi ERV
ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮੇ ਨੂੰ ਸਵੀਕਾਰ ਕਰ ਲੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ تاں ستِفنُس نُوں روڑے مار دے رہے تے اوہ ایہہ آکھ کے دُعا پیا منگدا سی۔ پئی اَے خُداوند یِسُوع میری رُوح نُوں قبول کر۔
Punjabi Standard Bible (Punjabi Standard Bible) 2023
ਉਹ ਇਸਤੀਫ਼ਾਨ ਨੂੰ ਪਥਰਾਓ ਕਰ ਰਹੇ ਸਨ, ਪਰ ਉਹ ਇਹ ਕਹਿ ਕੇ ਪ੍ਰਾਰਥਨਾ ਕਰਦਾ ਰਿਹਾ, “ਹੇ ਪ੍ਰਭੂ ਯਿਸੂ, ਮੇਰੀ ਆਤਮਾ ਨੂੰ ਸਵੀਕਾਰ ਕਰ।”