Acts 7:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਉਸ ਨੂੰ ਕਿਹਾ, ‘ਤੇਰੀ ਸੰਤਾਨ ਪਰਾਏ ਦੇਸ਼ ਵਿੱਚ ਪਰਵਾਸ ਕਰੇਗੀ । ਉਹ ਲੋਕ ਉਹਨਾਂ ਨੂੰ ਗ਼ੁਲਾਮੀ ਵਿੱਚ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਹਨਾਂ ਉੱਤੇ ਅੱਤਿਆਚਾਰ ਕਰਨਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਉਸਨੂੰ ਇਸ ਤਰ੍ਹਾਂ ਆਖਿਆ: ‘ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ, ਅਤੇ ਉਹ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਐਉਂ ਆਖਿਆ ਭਈ ਤੇਰੀ ਅੰਸ ਪਰਦੇਸ਼ ਵਿੱਚ ਜਾ ਰਹੇਗੀ ਅਤੇ ਓਹ ਉਸ ਨੂੰ ਗੁਲਾਮ ਬਣਾ ਕੇ ਰੱਖਣਗੇ ਅਰ ਚਾਰ ਸੌਂ ਵਰਿਹਾਂ ਤੀਕ ਦੁਖ ਦੇਣਗੇ
Punjabi ERV
ਪਰਮੇਸ਼ੁਰ ਨੇ ਉਸਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰਾ ਵੰਸ਼ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا اینج آکھیا پئی اوہدی اولاد پردیس وِچ اوپری ہو کے رہے گی۔ اوہ اوہنوں چار سَو ورھیاں تِیکر غلامی وِچ رکھن گے۔ تے اوہناں نُوں خراب کرن گے۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਇਸ ਤਰ੍ਹਾਂ ਕਿਹਾ ਕਿ ਤੇਰੀ ਅੰਸ ਪਰਾਏ ਦੇਸ ਵਿੱਚ ਪਰਦੇਸੀ ਹੋਵੇਗੀ ਅਤੇ ਉਹ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਨਗੇ।