Acts 8:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸ਼ਮਊਨ ਨੇ ਦੇਖਿਆ ਕਿ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਮਿਲਦਾ ਹੈ ਤਾਂ ਉਹ ਉਹਨਾਂ ਕੋਲ ਪੈਸੇ ਲੈ ਕੇ ਆਇਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸ਼ਿਮਓਨ ਨੇ ਵੇਖਿਆ ਕਿ ਰਸੂਲਾਂ ਦੇ ਹੱਥ ਰੱਖਣ ਤੇ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ, ਤਾਂ ਉਸਨੇ ਉਨ੍ਹਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤ੍ਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ
Punjabi ERV
ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤੱਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو شمعُون ایہہ ویکھ کے پئی رسُولاں دے ہتّھ رکھن نال پاک رُوح دِتّا جاندا اے اوہناں اگّے رُپئے کِیتے۔
Punjabi Standard Bible (Punjabi Standard Bible) 2023
ਜਦੋਂ ਸ਼ਮਊਨ ਨੇ ਇਹ ਵੇਖਿਆ ਕਿ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਹ ਪੈਸਾ ਲੈ ਕੇ ਉਨ੍ਹਾਂ ਕੋਲ ਆਇਆ