Acts 8:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਉੱਤਰ ਦਿੱਤਾ, “ਜਦੋਂ ਤੱਕ ਕੋਈ ਮੈਨੂੰ ਨਾ ਸਮਝਾਏ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ?” ਫਿਰ ਉਸ ਨੇ ਫ਼ਿਲਿੱਪੁਸ ਅੱਗੇ ਬੇਨਤੀ ਕੀਤੀ ਕਿ ਉਹ ਉੱਪਰ ਆ ਕੇ ਉਸ ਦੇ ਨਾਲ ਰੱਥ ਵਿੱਚ ਬੈਠੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ,” ਉਸ ਅਧਿਕਾਰੀ ਨੇ ਆਖਿਆ, “ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ?” ਫੇਰ ਉਸ ਨੇ ਫਿਲਿਪ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਖਿਆ, ਜਦ ਤਾਈਂ ਕੋਈ ਮੈਨੂੰ ਰਾਹ ਨਾ ਦੱਸੇ ਇਹ ਮੈਥੋਂ ਕਿਕੂੰ ਹੋ ਸੱਕੇॽ ਫੇਰ ਉਸ ਨੇ ਫ਼ਿਲਿੱਪੁਸ ਅੱਗੇ ਬੇਨਤੀ ਕੀਤੀ ਕਿ ਮੇਰੇ ਨਾਲ ਤੂੰ ਚੜ੍ਹ ਬੈਠ
Punjabi ERV
ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤੱਦ ਉਸਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰਥ ‘ਚ ਚਢ਼ ਆਵੇ ਤੇ ਉਸਦੇ ਨਾਲ ਆਕੇ ਬੈਠੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا۔ مَیں کِیویں سمجھاں۔ جِنّاں چِر کوئی مَینُوں راہ نا پائے؟ تے اوس فِلپُّس دی مِنّت کِیتی پئی چڑھ کے میرے نال بَہو۔
Punjabi Standard Bible (Punjabi Standard Bible) 2023
ਉਸ ਨੇ ਉੱਤਰ ਦਿੱਤਾ, “ਜਦੋਂ ਤੱਕ ਕੋਈ ਮੈਨੂੰ ਨਾ ਸਮਝਾਏ ਮੈਂ ਕਿਵੇਂ ਸਮਝ ਸਕਦਾ ਹਾਂ?” ਤਦ ਉਸ ਨੇ ਫ਼ਿਲਿੱਪੁਸ ਨੂੰ ਬੇਨਤੀ ਕੀਤੀ ਕਿ ਉਹ ਚੜ੍ਹ ਕੇ ਉਸ ਦੇ ਨਾਲ ਬੈਠੇ।