Acts 8:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ-ਗ੍ਰੰਥ ਵਿੱਚੋਂ ਜੋ ਪ੍ਰਸੰਗ ਉਹ ਪੜ੍ਹ ਰਿਹਾ ਸੀ, ਉਹ ਇਹ ਸੀ: “ਜਿਵੇਂ ਭੇਡ ਕੱਟੇ ਜਾਣ ਦੇ ਸਮੇਂ, ਅਤੇ ਲੇਲਾ ਉੱਨ ਕਤਰਨ ਦੇ ਸਮੇਂ, ਚੁੱਪ ਰਹਿੰਦੇ ਹਨ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਸ਼ਾਸਤਰ ਦਾ ਇਹ ਹਿੱਸਾ ਜੋ ਉਹ ਪੜ੍ਹ ਰਿਹਾ ਸੀ: “ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਪੋਥੀ ਦੀ ਪਉੜੀ ਜੋ ਉਹ ਵਾਚ ਰਿਹਾ ਸੀ ਸੋ ਇਹ ਸੀ, - ਉਹ ਭੇਡ ਦੀ ਨਿਆਈਂ ਕੱਟੇ ਜਾਣ ਨੂੰ ਲਿਆਂਦਾ ਗਿਆ, ਅਰ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਗੁੰਗਾ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
Punjabi ERV
ਜੋ ਪੋਥੀ ਉਹ ਪਢ਼ ਰਿਹਾ ਸੀ ਉਹ ਇਉਂ ਸੀ; “ਇਹ ਉਸਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پاک کتاب دا تھاں جیہڑا اوہ پیا پڑھدا سی سو ایہہ سی۔ پئی اوہ بھیڈ وانگُوں ذِبح ہون لئی کھڑیا گیا۔ تے جیویں لیلا اپنے مُنّن والیاں اگّے بے زبان رہندا اے۔ اوس طرح اپنا مُنھ نا کھولیا۔
Punjabi Standard Bible (Punjabi Standard Bible) 2023
ਲਿਖਤ ਦਾ ਜਿਹੜਾ ਹਿੱਸਾ ਉਹ ਪੜ੍ਹ ਰਿਹਾ ਸੀ ਉਹ ਇਹ ਸੀ: ਉਸ ਨੂੰ ਭੇਡ ਵਾਂਗ ਕੱਟੇ ਜਾਣ ਲਈ ਲਿਜਾਇਆ ਗਿਆ ਅਤੇ ਜਿਸ ਤਰ੍ਹਾਂ ਲੇਲਾ ਉੱਨ ਕਤਰਨ ਵਾਲੇ ਦੇ ਸਾਹਮਣੇ ਚੁੱਪ ਰਹਿੰਦਾ ਹੈ ਉਸੇ ਤਰ੍ਹਾਂ ਉਸ ਨੇ ਵੀ ਆਪਣਾ ਮੂੰਹ ਨਾ ਖੋਲ੍ਹਿਆ।