Acts 8:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਪਾਣੀ ਵਿੱਚੋਂ ਨਿਕਲ ਕੇ ਉੱਪਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿੱਪੁਸ ਨੂੰ ਚੁੱਕ ਕੇ ਲੈ ਗਿਆ । ਅਫ਼ਸਰ ਨੇ ਉਸ ਨੂੰ ਫਿਰ ਨਾ ਦੇਖਿਆ ਅਤੇ ਉਹ ਅਨੰਦ ਮਨਾਉਂਦਾ ਹੋਇਆ ਆਪਣੇ ਰਾਹ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ, ਤਦ ਪ੍ਰਭੂ ਦਾ ਆਤਮਾ ਫਿਲਿਪ ਨੂੰ ਉਸੇ ਵੇਲੇ ਲੈ ਗਿਆ, ਅਤੇ ਉਸ ਅਧਿਕਾਰੀ ਨੇ ਉਹ ਨੂੰ ਫੇਰ ਨਾ ਵੇਖਿਆ, ਅਤੇ ਉਹ ਆਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਹ ਪਾਣੀ ਵਿੱਚੋਂ ਨਿੱਕਲ ਆਏ ਤਾਂ ਪ੍ਰਭੁ ਦਾ ਆਤਮਾ ਫ਼ਿਲਿੱਪੁਸ ਨੂੰ ਫੜ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਕਿਉਂ ਜੋ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ
Punjabi ERV
ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕਡ਼ ਕੇ ਲੈ ਗਿਆ ਤੇ ਇਫ਼੍ਰ ਉਹ ਖੁਸਰਾ ਅਫ਼ਸਰ ਮੁਡ਼ ਫ਼ਿਲਿਪੁੱਸ ਨੂੰ ਨਾ ਵੇਖ ਸਕਿਆ ਤੇ ਉਹ ਫ਼ਿਰ ਆਪਣੇ ਰਾਹ ਚਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ پانیوں نِکل کے باہر آئے۔ تاں خُداوند دا رُوح فِلپُّس نُوں لے گیا۔ تے کُھسرے اوہنوں فیر نا ویکھیا۔ کیوں جو اوہ خُوش ہو کے اپنے راہ ٹُر گیا۔
Punjabi Standard Bible (Punjabi Standard Bible) 2023
ਜਦੋਂ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿੱਪੁਸ ਨੂੰ ਉੱਥੋਂ ਲੈ ਗਿਆ ਅਤੇ ਖੋਜੇ ਨੇ ਉਸ ਨੂੰ ਫਿਰ ਨਾ ਵੇਖਿਆ। ਤਦ ਉਹ ਅਨੰਦ ਕਰਦਾ ਹੋਇਆ ਆਪਣੇ ਰਾਹ ਚਲਾ ਗਿਆ।