Acts 8:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੇ ਲੋਕ ਤਿੱਤਰ-ਬਿੱਤਰ ਹੋ ਗਏ ਸਨ, ਉਹ ਜਿੱਥੇ ਵੀ ਗਏ, ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਵਿਸ਼ਵਾਸੀ ਖਿੰਡੇ ਹੋਏ ਸਨ ਉਹ ਜਿੱਥੇ ਕਿਤੇ ਵੀ ਗਏ, ਉਨ੍ਹਾਂ ਨੇ ਬਚਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿਹੜੇ ਖਿੰਡ ਗਏ ਸਨ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਫਿਰੇ
Punjabi ERV
ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿਥੇ ਜਿਥੇ ਵੀ ਗਏ, ਉਨ੍ਹਾਂ ਨੇ ਉਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ جیہڑے کھِلّر گئے سن کلام دی خُوشخبری سُناندے پِھرے۔
Punjabi Standard Bible (Punjabi Standard Bible) 2023
ਪਰ ਜਿਹੜੇ ਖਿੰਡ ਗਏ ਸਨ ਉਹ ਥਾਂ-ਥਾਂ ਖੁਸ਼ਖ਼ਬਰੀ ਸੁਣਾਉਂਦੇ ਫਿਰੇ।