Acts 8:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਰਹਿੰਦਾ ਸੀ । ਉਹ ਜਾਦੂ ਦੇ ਕੰਮ ਦਿਖਾ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ । ਉਹ ਆਪਣੇ ਆਪ ਨੂੰ ਕੋਈ ਮਹਾਨ ਮਨੁੱਖ ਦੱਸਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸ਼ਿਮਓਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ। ਅਤੇ ਉਸਨੇ ਸ਼ੇਖੀ ਮਾਰੀ ਕਿ ਉਹ ਕੋਈ ਮਹਾਨ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਸ਼ਮਊਨ ਨਾਮੇ ਇੱਕ ਮਨੁੱਖ ਸੀ ਜਿਹੜਾ ਅੱਗੇ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਭਈ ਮੈਂ ਕੋਈ ਮਹਾਂ ਪੁਰਖ ਹਾਂ
Punjabi ERV
ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰਖ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے توں پہلاں اِک جَنا شمعُون کر کے اوس شہر وِچ رہندا سی جِس اپنے جادُو نال سامریہ دے سارے لوکاں نُوں حَیران کر چھڈیا سی تے اپنے آپ نُوں دسدا سی پئی مَیں بڑا کُجھ ہاں۔
Punjabi Standard Bible (Punjabi Standard Bible) 2023
ਉੱਥੇ ਸ਼ਮਊਨ ਨਾਮਕ ਇੱਕ ਮਨੁੱਖ ਸੀ ਜਿਹੜਾ ਪਹਿਲਾਂ ਨਗਰ ਵਿੱਚ ਜਾਦੂ-ਟੂਣਾ ਕਰਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਪਣੇ ਆਪ ਨੂੰ ਮਹਾਨ ਦੱਸਦਾ ਸੀ।