Acts 9:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਮਿਸ਼ਕ ਵਿੱਚ ਹਨਾਨਿਯਾਹ ਨਾਂ ਦਾ ਇੱਕ ਚੇਲਾ ਸੀ । ਪ੍ਰਭੂ ਨੇ ਉਸ ਨੂੰ ਦਰਸ਼ਨ ਦੇ ਕੇ ਕਿਹਾ, “ਹਨਾਨਿਯਾਹ!” ਉਸ ਨੇ ਉੱਤਰ ਦਿੱਤਾ, “ਮੈਂ ਹਾਜ਼ਰ ਹਾਂ, ਪ੍ਰਭੂ ਜੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, “ਹਨਾਨਿਯਾਹ!” “ਹਾਂ, ਪ੍ਰਭੂ ਜੀ,” ਉਸਨੇ ਜਵਾਬ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਦੰਮਿਸਕ ਵਿੱਚ ਹਨਾਨਿਯਾਹ ਨਾਉਂ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੁ ਨੇ ਦਰਸ਼ਣ ਦੇ ਕੇ ਕਿਹਾ, ਹੇ ਹਨਾਨਿਯਾਹ। ਓਸ ਆਖਿਆ, ਪ੍ਰਭੁ ਜੀ ਵੇਖ, ਮੈਂ ਹਾਜ਼ਰ ਹਾਂ
Punjabi ERV
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ।” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ। ਮੈਂ ਇਥੇ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دمِشق وِچ حننیاہ کر کے اِک شاگِرد سی۔ اوہنوں خُداوند رویا وِچ آکھیا۔ اے حننیاہ۔ اوس آکھیا اَے خُداوند ویکھ مَیں حاضر آں۔
Punjabi Standard Bible (Punjabi Standard Bible) 2023
ਦੰਮਿਸਕ ਵਿੱਚ ਹਨਾਨਿਯਾਹ ਨਾਮ ਇੱਕ ਚੇਲਾ ਸੀ ਅਤੇ ਪ੍ਰਭੂ ਨੇ ਦਰਸ਼ਨ ਵਿੱਚ ਉਸ ਨੂੰ ਕਿਹਾ, “ਹੇ ਹਨਾਨਿਯਾਹ!” ਉਸ ਨੇ ਕਿਹਾ, “ਪ੍ਰਭੂ ਜੀ, ਵੇਖ ਮੈਂ ਹਾਜ਼ਰ ਹਾਂ।”