Acts 9:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਨੇ ਉਸ ਨੂੰ ਕਿਹਾ, “ਉੱਠ, ਅਤੇ ਉਸ ਗਲੀ ਵਿੱਚ ਜੋ ‘ਸਿੱਧੀ’ ਅਖਵਾਉਂਦੀ ਹੈ, ਜਾ, ਅਤੇ ਯਹੂਦਾ ਦੇ ਘਰ ਵਿੱਚ ਤਰਸ਼ੀਸ਼ ਨਿਵਾਸੀ ਸਾਊਲ ਦਾ ਪਤਾ ਕਰ, ਉਹ ਪ੍ਰਾਰਥਨਾ ਕਰ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਨੇ ਉਸਨੂੰ ਕਿਹਾ, “ਸਿੱਧੀ ਸੜਕ ਤੇ ਯਹੂਦਾ ਦੇ ਘਰ ਜਾ ਅਤੇ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ
Punjabi ERV
ਪ੍ਰਭੂ ਨੇ ਹਨਾਨਿਯਾ ਨੂੰ ਕਿਹਾ, “ਉਠ ਖਢ਼ਾ ਹੋ ਅਤੇ ਸਿਥੇ ਸੱਦੀਂਦੇ ਰਾਸਤੇ ਨੂੰ ਜਾ। ਉਥੇ, ਯਹੂਦਾ ਦੇ ਘਰ ਨੂੰ ਲਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ “ਸਿੱਧੀ” ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد خُداوند اوہنوں آکھیا اُٹھ تے اوس گلی وِچ جا جیہڑی سِدّھی اکھواؤندی اے۔ تے یہُوداہ دے گھر ساؤُل ناں دے ترسی بندے نُوں پُچھ۔ کیوں جو ویکھ اوہ دُعا پیا منگدا اے۔
Punjabi Standard Bible (Punjabi Standard Bible) 2023
ਤਦ ਪ੍ਰਭੂ ਨੇ ਉਸ ਨੂੰ ਕਿਹਾ, “ਉੱਠ ਅਤੇ ਉਸ ਗਲੀ ਵਿੱਚ ਜਾ ਜਿਹੜੀ ਯੁਥੁਸ ਕਹਾਉਂਦੀ ਹੈ ਅਤੇ ਯਹੂਦਾ ਦੇ ਘਰ ਤਰਸੁਸ ਵਾਸੀ ਸੌਲੁਸ ਨਾਮਕ ਵਿਅਕਤੀ ਬਾਰੇ ਪੁੱਛ; ਕਿਉਂਕਿ ਵੇਖ, ਉਹ ਪ੍ਰਾਰਥਨਾ ਕਰ ਰਿਹਾ ਹੈ।