Acts 9:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਦਰਸ਼ਨ ਦੇਖਿਆ ਹੈ ਕਿ ਹਨਾਨਿਯਾਹ ਨਾਂ ਦੇ ਆਦਮੀ ਨੇ ਅੰਦਰ ਆ ਕੇ ਉਸ ਉੱਤੇ ਹੱਥ ਰੱਖਿਆ ਹੈ ਕਿ ਉਹ ਫਿਰ ਸੁਜਾਖਾ ਹੋ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਸ਼ਨ ਵਿੱਚ ਉਸਨੇ ਹਨਾਨਿਯਾਹ ਨਾਮ ਦੇ ਇੱਕ ਆਦਮੀ ਨੂੰ ਆਉਂਦਾ ਵੇਖਿਆ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਹਨਾਨਿਯਾਹ ਨਾਮੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਡਿੱਠਾ ਹੈ ਤਾਂ ਜੋ ਫੇਰ ਸੁਜਾਖਾ ਹੋਵੇ
Punjabi ERV
ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس حننیاہ کر کے اِک بندے نُوں ویکھیا۔ جِس اندر آ کے اوہدے اُتّے ہتّھ رکھیا پئی فیر سُجاکھا ہوئے۔
Punjabi Standard Bible (Punjabi Standard Bible) 2023
ਉਸ ਨੇ ਦਰਸ਼ਨ ਵਿੱਚ ਹਨਾਨਿਯਾਹ ਨਾਮਕ ਇੱਕ ਵਿਅਕਤੀ ਨੂੰ ਅੰਦਰ ਆਉਂਦੇ ਅਤੇ ਉਸ ਉੱਤੇ ਹੱਥ ਰੱਖਦੇ ਵੇਖਿਆ ਹੈ ਤਾਂਕਿ ਉਹ ਫੇਰ ਤੋਂ ਵੇਖ ਸਕੇ।”