Acts 9:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਨਾਨਿਯਾਹ ਨੇ ਉੱਤਰ ਦਿੱਤਾ, “ਪ੍ਰਭੂ ਜੀ, ਮੈਂ ਇਸ ਆਦਮੀ ਦੇ ਬਾਰੇ ਬਹੁਤ ਲੋਕਾਂ ਕੋਲੋਂ ਸੁਣਿਆ ਹੈ ਕਿ ਉਸ ਨੇ ਯਰੂਸ਼ਲਮ ਵਿੱਚ ਤੁਹਾਡੇ ਪਵਿੱਤਰ ਭਗਤਾਂ ਨੂੰ ਕਿਸ ਤਰ੍ਹਾਂ ਦੁੱਖ ਦਿੱਤੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਪ੍ਰਭੂ,” ਹਨਾਨਿਯਾਹ ਨੇ ਜਵਾਬ ਦਿੱਤਾ, “ਮੈਂ ਇਸ ਆਦਮੀ ਬਾਰੇ ਅਤੇ ਯੇਰੂਸ਼ਲੇਮ ਵਿੱਚ ਤੁਹਾਡੇ ਪਵਿੱਤਰ ਲੋਕਾਂ ਨਾਲ ਹੋਣ ਵਾਲੇ ਸਾਰੇ ਨੁਕਸਾਨ ਬਾਰੇ ਬਹੁਤ ਸਾਰਿਆਂ ਖਬਰਾਂ ਸੁਣੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੁ ਜੀ ਮੈਂ ਬਹੁਤਿਆਂ ਕੋਲੋਂ ਏਸ ਮਨੁੱਖ ਦੀ ਗੱਲ ਸੁਣੀ ਹੈ ਜੋ ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਕੇਡੀ ਬੁਰਿਆਈ ਕੀਤੀ ਹੈ!
Punjabi ERV
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
حننیاہ جواب دِتّا پئی اے خُداوند مَیں بتھیریاں لوکاں کولوں ایس بندے دے بارے سُنیا اے پئی اوس یرُوشلِیم وِچ تیرے پاک لوکاں نال کِنیاں خرابیاں کِیتیاں۔
Punjabi Standard Bible (Punjabi Standard Bible) 2023
ਪਰ ਹਨਾਨਿਯਾਹ ਨੇ ਉੱਤਰ ਦਿੱਤਾ, “ਹੇ ਪ੍ਰਭੂ, ਮੈਂ ਬਹੁਤਿਆਂ ਕੋਲੋਂ ਇਸ ਵਿਅਕਤੀ ਬਾਰੇ ਸੁਣਿਆ ਹੈ ਕਿ ਇਸ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਕਿੰਨਾ ਬੁਰਾ ਕੀਤਾ ਹੈ;