Acts 9:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪ੍ਰਭੂ ਨੇ ਉਸ ਨੂੰ ਕਿਹਾ, “ਜਾ, ਕਿਉਂਕਿ ਇਹ ਆਦਮੀ ਮੇਰਾ ਚੁਣਿਆ ਹੋਇਆ ਪਾਤਰ ਹੈ । ਉਹ ਮੇਰਾ ਨਾਮ ਪਰਾਈਆਂ ਕੌਮਾਂ, ਰਾਜਿਆਂ ਅਤੇ ਇਸਰਾਏਲ ਦੇ ਲੋਕਾਂ ਕੋਲ ਲੈ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਚੱਲਿਆ ਜਾ! ਕਿਉਂ ਜੋ ਇਹ ਆਦਮੀ ਗ਼ੈਰ-ਯਹੂਦੀਆਂ ਅਤੇ ਉਨ੍ਹਾਂ ਦੇ ਰਾਜਿਆਂ ਅਤੇ ਇਸਰਾਏਲ ਦੇ ਲੋਕਾਂ ਲਈ ਮੇਰੇ ਨਾਮ ਦਾ ਐਲਾਨ ਕਰਨ ਲਈ ਮੇਰਾ ਚੁਣਿਆ ਹੋਇਆ ਵਸੀਲਾ ਪ੍ਰਭੂ ਦੇ ਸੇਵਕ ਵਜੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪ੍ਰਭੁ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾਹ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ ਭਈ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਅੰਸ ਅੱਗੇ ਮੇਰਾ ਨਾਮ ਪੁਚਾਵੇ
Punjabi ERV
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬਡ਼ੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند اوہنوں آکھیا تُوں جا۔ کیوں جو اوہ غیر قوماں تے بادشاہاں تے بنی اِسرائیل دے اگّے میرا ناں پُہنچان نُوں میرا چُنیا ہویا وسیلہ اے۔
Punjabi Standard Bible (Punjabi Standard Bible) 2023
ਪਰ ਪ੍ਰਭੂ ਨੇ ਉਸ ਨੂੰ ਕਿਹਾ, “ਜਾ, ਕਿਉਂਕਿ ਉਹ ਮੇਰੇ ਲਈ ਚੁਣਿਆ ਹੋਇਆ ਪਾਤਰ ਹੈ ਕਿ ਮੇਰੇ ਨਾਮ ਨੂੰ ਪਰਾਈਆਂ ਕੌਮਾਂ, ਰਾਜਿਆਂ ਅਤੇ ਇਸਰਾਏਲ ਦੀ ਸੰਤਾਨ ਦੇ ਅੱਗੇ ਲੈ ਕੇ ਜਾਵੇ।