Acts 9:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਹਨਾਨਿਯਾਹ ਗਿਆ ਅਤੇ ਘਰ ਦੇ ਅੰਦਰ ਜਾ ਕੇ ਸਾਊਲ ਦੇ ਉੱਤੇ ਹੱਥ ਰੱਖ ਕੇ ਕਿਹਾ, “ਭਰਾ ਸਾਊਲ, ਪ੍ਰਭੂ ਯਿਸੂ ਜਿਹਨਾਂ ਨੇ ਰਾਹ ਵਿੱਚ ਤੈਨੂੰ ਦਰਸ਼ਨ ਦਿੱਤੇ ਸਨ ਮੈਨੂੰ ਭੇਜਿਆ ਹੈ ਕਿ ਤੂੰ ਫਿਰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਹਨਾਨਿਯਾਹ ਘਰ ਗਿਆ ਅਤੇ ਉਸ ਵਿੱਚ ਦਾਖਲ ਹੋਇਆ। ਉਸਨੇ ਸੌਲੁਸ ਤੇ ਆਪਣਾ ਹੱਥ ਰੱਖਦਿਆਂ ਹੋਏ, ਉਹ ਨੇ ਕਿਹਾ, “ਹੇ ਭਰਾ ਸੌਲੁਸ, ਪ੍ਰਭੂ ਅਰਥਾਤ ਯਿਸ਼ੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ
Punjabi ERV
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਮੁਡ਼ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد حننیاہ گیا۔ تے اوس گھر وِچ وڑیا تے اپنے ہتّھ اوہدے اُتّے رکھّے تے آکھیا۔ اَے بھرا ساؤُل! خُداوند یعنی یِسُوع جیہڑا تیرے اُتّے اوس راہ وِچ جیہڑے راہ تُوں آیا ایں۔ ظاہر ہویا مَینُوں گھلّیا اے پئی تُوں فیر سُجاکھا ہوویں۔ تے پاک رُوح نال بھر جاویں۔
Punjabi Standard Bible (Punjabi Standard Bible) 2023
ਤਦ ਹਨਾਨਿਯਾਹ ਨੇ ਜਾ ਕੇ ਉਸ ਘਰ ਵਿੱਚ ਪ੍ਰਵੇਸ਼ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਕਿਹਾ, “ਭਾਈ ਸੌਲੁਸ, ਮੈਨੂੰ ਪ੍ਰਭੂ ਅਰਥਾਤ ਯਿਸੂ ਨੇ ਭੇਜਿਆ ਹੈ ਜਿਸ ਨੇ ਉਸ ਰਾਹ ਵਿੱਚ ਜਿੱਧਰੋਂ ਤੂੰ ਆਇਆ ਸੀ, ਤੈਨੂੰ ਦਰਸ਼ਨ ਦਿੱਤਾ ਤਾਂਕਿ ਤੂੰ ਫੇਰ ਤੋਂ ਵੇਖ ਸਕੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।”