Acts 9:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਸਾਊਲ ਨੂੰ ਹੋਰ ਵੀ ਤਾਕਤ ਮਿਲੀ ਅਤੇ ਇਸ ਗੱਲ ਦਾ ਸਬੂਤ ਦੇਂਦੇ ਹੋਏ ਕਿ ਯਿਸੂ ਹੀ ‘ ਮਸੀਹ ’ ਹਨ, ਦਮਿਸ਼ਕ ਦੇ ਰਹਿਣ ਵਾਲੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਯਿਸ਼ੂ ਹੀ ਮਸੀਹ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕਰ ਕੇ ਭਈ ਮਸੀਹ ਇਹੋ ਹੈ ਉਨ੍ਹਾਂ ਯਹੂਦੀਆਂ ਨੂੰ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ ਘਬਰਾ ਦਿੱਤਾ।।
Punjabi ERV
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕਡ਼ਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹਡ਼ੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ساؤُل نُوں ہور وی طاقت مِلدی رہی ایس گلّ نُوں ثابت کر کے پئی مسِیح ایہو اے۔ اوہنے اوہناں یہُودِیاں نُوں جیہڑے دمِشق وِچ رہندے سن حَیران کِیتا۔
Punjabi Standard Bible (Punjabi Standard Bible) 2023
ਪਰ ਸੌਲੁਸ ਹੋਰ ਵੀ ਬਲ ਪਾਉਂਦਾ ਗਿਆ ਅਤੇ ਇਹ ਸਾਬਤ ਕਰਦਾ ਹੋਇਆ ਕਿ ਯਿਸੂ ਹੀ ਮਸੀਹ ਹੈ, ਦੰਮਿਸਕ ਵਿੱਚ ਰਹਿਣ ਵਾਲੇ ਯਹੂਦੀਆਂ ਦਾ ਮੂੰਹ ਬੰਦ ਕਰਦਾ ਰਿਹਾ।