Acts 9:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਸਾਊਲ ਯਰੂਸ਼ਲਮ ਵਿੱਚ ਪਹੁੰਚ ਗਿਆ ਤਾਂ ਉਸ ਨੇ ਚੇਲਿਆਂ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ ਪਰ ਲੋਕ ਉਸ ਤੋਂ ਡਰਦੇ ਸਨ ਕਿਉਂਕਿ ਉਹਨਾਂ ਨੂੰ ਯਕੀਨ ਨਹੀਂ ਹੋ ਰਿਹਾ ਸੀ ਕਿ ਉਹ ਵੀ ਚੇਲਾ ਬਣ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਯੇਰੂਸ਼ਲੇਮ ਆਇਆ, ਤਾਂ ਉਸਨੇ ਆਪਣੇ ਚੇਲਿਆਂ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਾਰੇ ਉਸ ਤੋਂ ਡਰ ਦੇ ਸਨ, ਪਰ ਉਹ ਵਿਸ਼ਵਾਸ ਨਹੀਂ ਕਰਦੇ ਸੀ ਕਿ ਉਹ ਸੱਚ-ਮੁੱਚ ਚੇਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਜਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਹ ਦੇ ਚੇਲੇ ਹੋਣ ਨੂੰ ਸਤ ਨਾ ਮੰਨਿਆ
Punjabi ERV
ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚਲਾ ਗਿਆ। ਉਸਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ یرُوشلِیم وِچ اَپڑیا اوس کوشش کِیتی۔ پئی شاگِرداں دے نال رَل جائے۔ تے سارے اوہدے توں ڈردے سن۔ کیوں جو اوہدے شاگِرد ہون دا یقِین نئیں سن کر دے۔
Punjabi Standard Bible (Punjabi Standard Bible) 2023
ਉਹ ਯਰੂਸ਼ਲਮ ਵਿੱਚ ਆ ਕੇ ਚੇਲਿਆਂ ਵਿੱਚ ਰਲਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਸਭ ਉਸ ਤੋਂ ਡਰਦੇ ਸਨ ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਨਹੀਂ ਹੁੰਦਾ ਸੀ ਕਿ ਉਹ ਵੀ ਚੇਲਾ ਹੈ।