Acts 9:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਬਰਨਾਬਾਸ ਉਸ ਨੂੰ ਰਸੂਲਾਂ ਦੇ ਕੋਲ ਲੈ ਗਿਆ । ਉਸ ਨੇ ਉਹ ਸਭ ਦੱਸਿਆ ਕਿ ਸਾਊਲ ਨੇ ਕਿਸ ਤਰ੍ਹਾਂ ਰਾਹ ਵਿੱਚ ਪ੍ਰਭੂ ਦੇ ਦਰਸ਼ਨ ਕੀਤੇ ਹਨ ਅਤੇ ਪ੍ਰਭੂ ਨੇ ਉਸ ਨਾਲ ਗੱਲਾਂ ਕੀਤੀਆਂ ਹਨ । ਉਸ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਉਸ ਨੇ ਦਮਿਸ਼ਕ ਵਿੱਚ ਦਲੇਰੀ ਨਾਲ ਪ੍ਰਭੂ ਦੇ ਨਾਮ ਦਾ ਪ੍ਰਚਾਰ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਬਰਨਬਾਸ ਉਸਨੂੰ ਲੈ ਗਿਆ ਅਤੇ ਉਸਨੂੰ ਰਸੂਲਾਂ ਕੋਲ ਲੈ ਕੇ ਆਇਆ। ਉਸਨੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਆਪਣੀ ਯਾਤਰਾ ਦੌਰਾਨ ਕਿਵੇਂ ਪ੍ਰਭੂ ਨੂੰ ਵੇਖਿਆ ਸੀ ਅਤੇ ਇਹ ਵੀ ਕਿ ਪ੍ਰਭੂ ਨੇ ਉਸ ਨਾਲ ਗੱਲ ਕੀਤੀ ਸੀ, ਅਤੇ ਦੰਮਿਸ਼ਕ ਵਿੱਚ ਉਸਨੇ ਯਿਸ਼ੂ ਦੇ ਨਾਮ ਉੱਤੇ ਨਿਡਰਤਾ ਨਾਲ ਪ੍ਰਚਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਭਈ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੁ ਨੂੰ ਡਿੱਠਾ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰਾਂ ਦੰਮਿਸਕ ਵਿੱਚ ਯਿਸੂ ਦੇ ਨਾਮ ਉੱਤੇ ਬੇਧੜਕ ਬਚਨ ਕਰਦਾ ਸੀ
Punjabi ERV
ਪਰ ਬਰਨਬਾਸ ਉਸਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸ੍ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧਡ਼ਕ ਹੋਕੇ ਉਪਦੇਸ਼ ਦਿੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر برنباس اوہنوں لے کے رسُولاں دے کول اپڑا دِتّا۔ تے اوہناں نُوں دسیا پئی اوہنے راہ وِچ خُداوند نُوں کِیویں ویکھیا سی تے خُداوند اوہدے نال گلّاں کِیتیاں۔ تے کِس طرح دمِشق وِچ یِسُوع دے ناں اُتّے اوس دلیری نال کلام سُنایا سی۔
Punjabi Standard Bible (Punjabi Standard Bible) 2023
ਤਦ ਬਰਨਬਾਸ ਉਸ ਨੂੰ ਲੈ ਕੇ ਰਸੂਲਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਕਿਵੇਂ ਉਸ ਨੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਅਤੇ ਪ੍ਰਭੂ ਨੇ ਉਸ ਨਾਲ ਗੱਲ ਕੀਤੀ ਅਤੇ ਕਿਵੇਂ ਉਸ ਨੇ ਦੰਮਿਸਕ ਵਿੱਚ ਦਲੇਰੀ ਨਾਲ ਯਿਸੂ ਦੇ ਨਾਮ ਦਾ ਪ੍ਰਚਾਰ ਕੀਤਾ।