Acts 9:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯੂਨਾਨੀ ਭਾਸ਼ਾ ਬੋਲਣ ਵਾਲੇ ਯਹੂਦੀਆਂ ਦੇ ਨਾਲ ਗੱਲਾਂ ਅਤੇ ਵਿਵਾਦ ਕਰਦਾ ਸੀ । ਇਸ ਲਈ ਉਹ ਲੋਕ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵਿੱਚ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਯੂਨਾਨੀ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ, ਪਰ ਉਨ੍ਹਾਂ ਨੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰਭੁ ਦੇ ਨਾਮ ਤੇ ਬੇਧੜਕ ਬਚਨ ਕਰਦਾ ਸੀ ਅਤੇ ਯੂਨਾਨੀ-ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਨ੍ਹਾਂ ਉਹ ਦੇ ਮਾਰ ਸੁੱਟਣ ਨੂੰ ਲੱਕ ਬੱਧਾ
Punjabi ERV
ਉਹ ਅਭਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند دے ناں اُتّے دلیری نال کلام سُناندا سی۔ تے یُونانی یہُودِیاں نال گلّاں کر دا تے بحث کر دا سی۔ پر اوہ اوہدے مار سُٹّن دا داء لَبّھن لگّے۔
Punjabi Standard Bible (Punjabi Standard Bible) 2023
ਉਹ ਯੂਨਾਨੀ-ਯਹੂਦੀਆਂ ਨਾਲ ਚਰਚਾ ਅਤੇ ਵਾਦ-ਵਿਵਾਦ ਕਰਦਾ ਸੀ, ਪਰ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਵਿੱਚ ਸਨ।